ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ 'ਚ ਡਿੱਗਿਆ ਪੰਡਾਲ, 11 ਲੋਕ ਜ਼ਖ਼ਮੀ

Saturday, Feb 17, 2024 - 12:28 PM (IST)

ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ 'ਚ ਡਿੱਗਿਆ ਪੰਡਾਲ, 11 ਲੋਕ ਜ਼ਖ਼ਮੀ

ਨਵੀਂ ਦਿੱਲੀ (ਭਾਸ਼ਾ)- ਦੱਖਣੀ ਦਿੱਲੀ ਦੇ ਜਵਾਹਰਲਾਲ ਨਹਿਰੂ ਸਟੇਡੀਅਮ 'ਚ ਸ਼ਨੀਵਾਰ ਨੂੰ ਇਕ ਪੰਡਾਲ ਡਿੱਗ ਗਿਆ, ਜਿਸ ਦੇ ਹੇਠਾਂ ਫਸੇ ਘੱਟੋ-ਘੱਟ 11 ਲੋਕਾਂ ਨੂੰ ਬਾਹਰ ਕੱਢਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਹਾਦਸਾ ਸਵੇਰੇ 11 ਵਜੇ  ਵਾਪਰਿਆ। ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਟੇਡੀਅਮ 'ਚ ਪੰਡਾਲ ਡਿੱਗਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਸ਼ੁਰੂ 'ਚ 2 ਲੋਕਾਂ ਨੂੰ ਮਲਬੇ ਤੋਂ ਬਾਹਰ ਕੱਢਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਬਾਅਦ 'ਚ 9 ਹੋਰ ਲੋਕਾਂ ਨੂੰ ਬਾਹਰ ਕੱਢਿਆ ਗਿਆ। 

PunjabKesari

ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ 'ਚ ਜ਼ਿਆਦਾਤਰ ਮਜ਼ਦੂਰ ਹਨ। ਅਧਿਕਾਰੀ ਨੇ ਦੱਸਿਆ,''ਸਟੇਡੀਅਮ ਦੇ ਗੇਟ ਨੰਬਰ 2 ਨੇੜੇ ਵਿਆਹ ਲਈ ਪੰਡਾਲ ਖੜ੍ਹਾ ਕੀਤਾ ਜਾ ਰਿਹਾ ਸੀ। ਜ਼ਖ਼ਮੀਆਂ ਨੂੰ ਇਲਾਜ ਲਈ ਏਮਜ਼ ਦੇ ਟਰਾਮਾ ਸੈਂਟਰ ਲਿਜਾਇਆ ਗਿਆ ਹੈ।'' ਉਨ੍ਹਾਂ ਦੱਸਿਆ ਕਿ ਕਿਸੇ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ 'ਤੇ ਪੁਲਸ, ਫਾਇਰ ਬ੍ਰਿਗੇਡ ਸੇਵਾ ਕਰਮੀ ਅਤੇ ਐਂਬੂਲੈਂਸ ਮੌਜੂਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News