10ਵੀਂ ਦੇ ਵਿਦਿਆਰਥੀਆਂ ਵਿਚਾਲੇ ਚਾਕੂਬਾਜ਼ੀ ਤੋਂ ਬਾਅਦ ਵਿਗੜਿਆ ਮਾਹੌਲ, ਫੂਕ''ਤੀਆਂ ਕਾਰਾਂ, ਧਾਰਾ 144 ਲਾਗੂ

Friday, Aug 16, 2024 - 07:37 PM (IST)

ਉਦੈਪੁਰ- ਰਾਜਸਥਾਨ ਦੇ ਉਦੈਪੁਰ 'ਚ ਇਕ ਹੈਰਾਨ ਕਰ ਦੇਣ ਵਾਲੀ ਘਟਨਾ ਵਾਪਰੀ ਹੈ। ਜਿਥੇ 10ਵੀਂ ਜਮਾਤ ਦੇ ਇਕ ਵਿਦਿਆਰਥੀ 'ਤੇ ਉਸ ਦੇ ਹੀ ਸਕੂਲ ਦੇ ਇਕ ਹੋਰ ਵਿਦਿਆਰਥੀ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਅਚਾਨਕ ਸ਼ਹਿਰ ਦਾ ਮਹੌਲ ਵਿਗੜ ਗਿਆ ਅਤੇ ਕਈ ਥਾਵਾਂ 'ਤੇ ਪ੍ਰਦਰਸ਼ਨ ਸ਼ੁਰੂ ਹੋ ਗਿਆ। ਪ੍ਰਦਰਸ਼ਨਕਾਰੀਆਂ ਨੇ ਕਈ ਥਾਵਾਂ 'ਤੇ ਭੰਨ-ਤੋੜ ਕੀਤੀ ਅਤੇ ਕਈ ਕਾਰਾਂ ਨੂੰ ਅੱਗ ਲਗਾ ਦਿੱਤੀ। ਇਸ ਨੂੰ ਦੇਖਦੇ ਹੋਏ ਪੁਲਸ ਨੇ ਇਲਾਕੇ 'ਚ ਧਾਰਾ 144 ਲਗਾ ਦਿੱਤੀ ਹੈ। ਇਹ ਘਟਨਾ ਸ਼ਹਿਰ ਦੇ ਸੂਰਜਪੋਲ ਥਾਣਾ ਖੇਤਰ ਦੇ ਭਠਿਆਨੀ ਚੌਹੱਟਾ ਸਥਿਤ ਸਰਕਾਰੀ ਹਾਇਰ ਸੈਕੰਡਰੀ ਸਕੂਲ 'ਚ ਵਾਪਰੀ।

ਮੌਕੇ 'ਤੇ ਪਹੁੰਚ ਕੇ ਜ਼ਿਲ੍ਹਾ ਕੁਲੈਕਟਰ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਕੂ ਦੇ ਹਮਲੇ 'ਚ ਜ਼ਖਮੀ ਵਿਦਿਆਰਥੀ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ, ਉਸ ਨੂੰ ਆਈ.ਸੀ.ਯੂ. 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਡਾਕਟਰਾਂ ਦੀ ਟੀਮ ਜ਼ਖਮੀ ਵਿਦਿਆਰਥੀ ਦੀ ਨਿਗਰਾਨੀ 'ਚ ਲੱਗੀ ਹੋਈ ਹੈ। ਘਟਨਾ ਤੋਂ ਬਾਅਦ ਹਰ ਥਾਂ 'ਤੇ ਪੁਲਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਚਾਕੂਬਾਜ਼ੀ ਤੋਂ ਬਾਅਦ ਵਿਗੜਿਆ ਮਹੌਲ

ਜਾਣਕਾਰੀ ਮੁਤਾਬਕ ਦੋਵਾਂ ਵਿਦਿਆਰਥੀਆਂ ਵਿਚਾਲੇ ਕਿਸ ਗੱਲ ਨੂੰ ਲੈ ਕੇ ਲੜਾਈ ਹੋਈ ਸੀ। ਇਸ ਤੋਂ ਬਾਅਦ ਇਕ ਵਿਸ਼ੇਸ਼ ਭਾਈਚਾਰੇ ਦੇ ਵਿਦਿਆਰਥੀ ਨੇ ਇਕ ਹੋਰ ਵਿਦਿਆਰਥੀ ਨੂੰ ਚਾਕੂ ਨਾਲ ਵਾਰ ਕਰਕੇ ਜ਼ਖਮੀ ਕਰ ਦਿੱਤਾ। ਜ਼ਖਮੀ ਬੱਚੇ ਦੀ ਸੂਚਨਾ ਮਿਲਦੇ ਹੀ ਹਿੰਦੂ ਸੰਗਠਨਾਂ ਦੇ ਲੋਕ ਵੱਡੀ ਗਿਣਤੀ 'ਚ ਇਕੱਠੇ ਹੋ ਗਏ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਲੜਾਈ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ 'ਚ ਹਿੰਦੂ ਸੰਗਠਨਾਂ ਦੇ ਲੋਕ ਵੱਡੀ ਗਿਣਤੀ 'ਚ ਇਕੱਠੇ ਹੋਏ ਹਨ। ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ।

ਪੁਲਸ ਮਾਮਲੇ ਦੀ ਡੁੰਘਾਈ ਨਾਲ ਜਾਂਚ 'ਚ ਜੁਟੀ

ਐਡੀਸ਼ਨਲ ਐੱਸ.ਪੀ. ਉਮੇਸ਼ ਓਝਾ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ 'ਚ ਦੋਵਾਂ ਵਿਦਿਆਰਥੀਆਂ ਵਿਚਾਲੇ ਪੁਰਾਣੀ ਰੰਜਿੰਸ਼ ਹੋਣ ਦੀ ਗੱਲ ਸਾਹਮਣੇ ਆਈ ਹੈ। ਅਸ਼ਵਨੀ ਬਾਜ਼ਾਰ 'ਚ ਵੀ ਕੁਝ ਗੱਡੀਆਂ ਨੂੰ ਅੱਗ ਲਗਾਈ ਗਈ ਹੈ।


Rakesh

Content Editor

Related News