ਵਿਰੋਧੀ ਧਿਰ ਦੇ ਮੈਂਬਰਾਂ ਨੇ ਬਿਰਲਾ ਨੂੰ ਸੌਂਪੀ ਚਿੱਠੀ, ਵਕਫ਼ ਸਬੰਧੀ ਕਮੇਟੀ ਦਾ ਕਾਰਜਕਾਲ ਵਧਾਉਣ ਦੀ ਕੀਤੀ ਬੇਨਤੀ
Monday, Nov 25, 2024 - 11:54 PM (IST)
ਨਵੀਂ ਦਿੱਲੀ, (ਭਾਸ਼ਾ)- ਵਕਫ ਸੋਧ ਬਿੱਲ ’ਤੇ ਵਿਚਾਰ ਕਰਨ ਵਾਲੀ ਸੰਸਦ ਦੀ ਸਾਂਝੀ ਕਮੇਟੀ ਵਿਚ ਸ਼ਾਮਲ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੋਮਵਾਰ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਤੇ ਇਸ ਕਮੇਟੀ ਦਾ ਕਾਰਜਕਾਲ ਵਧਾਉਣ ਦੀ ਬੇਨਤੀ ਕੀਤੀ।
ਵਿਰੋਧੀ ਧਿਰ ਦੇ ਇਨ੍ਹਾਂ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਕਮੇਟੀ ਦਾ ਕਾਰਜਕਾਲ ਸੋਧ ਬਿੱਲ ’ਤੇ ਸਹੀ ਵਿਚਾਰ-ਵਟਾਂਦਰੇ ਲਈ ਕੁਝ ਸਮੇਂ ਲਈ ਵਧਾਇਆ ਜਾਣਾ ਚਾਹੀਦਾ ਹੈ।
ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਜਾਵੇਦ ਤੇ ਸਈਦ ਨਾਸਿਰ ਹੁਸੈਨ, ਤ੍ਰਿਣਮੂਲ ਕਾਂਗਰਸ ਦੇ ਕਲਿਆਣ ਬੈਨਰਜੀ, ਆਮ ਆਦਮੀ ਪਾਰਟੀ ਦੇ ਸੰਜੇ ਸਿੰਘ, ਏ. ਆਈ.ਐੱਮ. ਆਈ. ਐੱਮ. ਦੇ ਮੈਂਬਰ ਅਸਦੁਦੀਨ ਓਵੈਸੀ ਤੇ ਵਿਰੋਧੀ ਧਿਰ ਦੇ ਕੁਝ ਹੋਰ ਸੰਸਦ ਮੈਂਬਰਾਂ ਨੇ ਸੰਸਦ ਦੇ ਸਰਦ-ਰੁੱਤ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਬਿਰਲਾ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਆਪਣੀ ਮੰਗ ਸਬੰਧੀ ਲੋਕ ਸਭਾ ਦੇ ਸਪੀਕਰ ਨੂੰ ਚਿੱਠੀ ਵੀ ਸੌਂਪੀ। ਕਮੇਟੀ ਦੇ ਮੁਖੀ ਜਗਦੰਬਿਕਾ ਪਾਲ ਨੇ ਵੀਰਵਾਰ ਕਿਹਾ ਸੀ ਕਿ ਰਿਪੋਰਟ ਤਿਆਰ ਹੈ। ਸਾਰੇ ਮੈਂਬਰਾਂ ਵਿਚਾਲੇ ਇਸ ’ਤੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।