ਨਾਗਾਲੈਂਡ ਦੇ ਦੀਮਾਪੁਰ ''ਚ ਲੱਗੀ ਭਿਆਨਕ ਅੱਗ, ਇਕ ਦੀ ਮੌਤ; 900 ਲੋਕ ਹੋਏ ਬੇਘਰ

04/09/2023 9:58:54 PM

ਨੈਸ਼ਨਲ ਡੈਸਕ : ਨਾਗਾਲੈਂਡ ਦੇ ਦੀਮਾਪੁਰ ਜ਼ਿਲ੍ਹੇ 'ਚ ਬਰਮਾ ਕੈਂਪ 'ਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ 'ਚ ਇਕ ਔਰਤ ਦੀ ਮੌਤ ਹੋ ਗਈ ਅਤੇ ਕਰੀਬ 900 ਲੋਕ ਬੇਘਰ ਹੋ ਗਏ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਦੁਪਹਿਰ ਕਰੀਬ 12 ਵਜੇ ਬਰਮਾ ਕੈਂਪ ਦੇ ਈਸਟ ਬਲਾਕ ਵਿੱਚ ਲੱਗੀ। ਉਨ੍ਹਾਂ ਦੱਸਿਆ ਕਿ 260 ਦੇ ਕਰੀਬ ਕੱਚੇ ਘਰ ਅੱਗ ਨਾਲ ਸੜ ਕੇ ਸੁਆਹ ਹੋ ਗਏ।

ਇਹ ਵੀ ਪੜ੍ਹੋ : ਬਾਰਿਸ਼ ਕਾਰਨ ਫ਼ਸਲ ਦਾ ਹੋਇਆ ਨੁਕਸਾਨ, ਪ੍ਰੇਸ਼ਾਨ ਕਿਸਾਨ ਨੇ ਕੀਤੀ ਜੀਵਨ-ਲੀਲਾ ਸਮਾਪਤ

ਅਧਿਕਾਰੀ ਨੇ ਦੱਸਿਆ ਕਿ ਅੱਗ ਵਿੱਚ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ 'ਚ ਗੈਸ ਸਿਲੰਡਰ ਫਟਣ ਕਾਰਨ ਫਾਇਰ ਬ੍ਰਿਗੇਡ ਦੇ ਕਈ ਮੁਲਾਜ਼ਮ ਵੀ ਝੁਲਸ ਗਏ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਤਕਰੀਬਨ 900 ਲੋਕ ਬੇਘਰ ਹੋ ਗਏ, ਜਿਨ੍ਹਾਂ 'ਚ ਜ਼ਿਆਦਾਤਰ ਮਜ਼ਦੂਰ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ : ਕੰਬਾਇਨ ਤੇ ਕਾਰ ਦੀ ਸਿੱਧੀ ਟੱਕਰ ’ਚ 22 ਸਾਲਾ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਸਥਾਨਕ ਲੋਕਾਂ ਨੇ ਦੱਸਿਆ ਕਿ ਕੁਝ ਲੋਕ ਅਜੇ ਵੀ ਲਾਪਤਾ ਹਨ। ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ ਕਈ ਫਾਇਰ ਇੰਜਣਾਂ ਨੂੰ ਕੰਮ 'ਤੇ ਲਗਾਇਆ ਗਿਆ, ਜਿਸ 'ਤੇ 3 ਘੰਟੇ ਬਾਅਦ ਕਾਬੂ ਪਾਇਆ ਗਿਆ। ਈਸਟ ਬਲਾਕ ਵਿੱਚ ਲੱਖਾਂ ਰੁਪਏ ਦੀ ਸੰਪਤੀ ਤਬਾਹ ਹੋਣ ਦੀ ਸੂਚਨਾ ਹੈ। 2011 ਵਿੱਚ ਵੀ ਇਸੇ ਇਲਾਕੇ 'ਚ ਅੱਗ ਲੱਗ ਗਈ ਸੀ, ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh