ਟਰੱਕ ਤੇ ਆਟੋ ਰਿਕਸ਼ਾ ਵਿਚਾਲੇ ਵਾਪਰਿਆ ਭਿਆਨਕ ਹਾਦਸਾ, 7 ਸਕੂਲੀ ਵਿਦਿਆਰਥੀਆਂ ਦੀ ਮੌਤ

02/09/2023 10:00:17 PM

ਕਾਂਕੇਰ (ਭਾਸ਼ਾ)–ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ’ਚ ਵੀਰਵਾਰ ਨੂੰ ਟਰੱਕ ਦੀ ਲਪੇਟ ’ਚ ਆਉਣ ਨਾਲ ਆਟੋ ਰਿਕਸ਼ਾ ਸਵਾਰ 7 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੋਰਰ ਥਾਣਾ ਖੇਤਰ ’ਚ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਮਿਲੀ ਜਾਣਕਾਰੀ ਅਨੁਸਾਰ ਨਿੱਜੀ ਸਕੂਲ ’ਚ ਪੜ੍ਹਨ ਵਾਲੇ 8 ਸਕੂਲੀ ਬੱਚੇ ਆਟੋ ਰਿਕਸ਼ਾ ’ਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਲਾਇਸੈਂਸੀ ਰਿਵਾਲਵਰ ’ਚੋਂ ਅਚਾਨਕ ਚੱਲੀ ਗੋਲ਼ੀ, ਪੁਲਸ ਮੁਲਾਜ਼ਮ ਗੰਭੀਰ ਜ਼ਖ਼ਮੀ

ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਸਕੂਲੀ ਬੱਚੇ ਰਸਤੇ ’ਚ ਸਨ ਤਾਂ ਉਦੋਂ ਉਨ੍ਹਾਂ ਦੀ ਆਟੋ-ਰਿਕਸ਼ਾ ਇਕ ਟਰੱਕ ਦੀ ਲਪੇਟ ’ਚ ਆ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ 5 ਵਿਦਿਆਰਥੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 3 ਬੱਚੇ ਅਤੇ ਆਟੋ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਇਲਾਜ ਦੌਰਾਨ 2 ਹੋਰ ਜ਼ਖ਼ਮੀ ਵਿਦਿਆਰਥੀਆਂ ਦੀ ਵੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਕਿਸਾਨਾਂ ਲਈ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, ਭ੍ਰਿਸ਼ਟਾਚਾਰ ਮਾਮਲੇ ’ਤੇ ਮਾਨ ਸਰਕਾਰ ਸਖ਼ਤ, ਪੜ੍ਹੋ Top 10

Manoj

This news is Content Editor Manoj