ਜੰਮੂ-ਕਸ਼ਮੀਰ 'ਚ ਵਾਪਰਿਆ ਭਿਆਨਕ ਹਾਦਸਾ: ਡੂੰਘੀ ਖੱਡ 'ਚ ਡਿੱਗੀ ਗੱਡੀ, ਵੱਖ-ਵੱਖ ਸੂਬਿਆਂ ਦੇ 10 ਲੋਕਾਂ ਦੀ ਮੌਤ

Friday, Mar 29, 2024 - 10:23 AM (IST)

ਜੰਮੂ-ਕਸ਼ਮੀਰ 'ਚ ਵਾਪਰਿਆ ਭਿਆਨਕ ਹਾਦਸਾ: ਡੂੰਘੀ ਖੱਡ 'ਚ ਡਿੱਗੀ ਗੱਡੀ, ਵੱਖ-ਵੱਖ ਸੂਬਿਆਂ ਦੇ 10 ਲੋਕਾਂ ਦੀ ਮੌਤ

ਜੰਮੂ (ਭਾਸ਼ਾ): ਰਾਮਬਨ ਜ਼ਿਲ੍ਹੇ 'ਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸ਼ੁੱਕਰਵਾਰ ਨੂੰ ਇਕ SUV ਕਾਰ ਤਿਲਕ ਕੇ ਡੂੰਘੀ ਖੱਡ 'ਚ ਡਿੱਗ ਗਈ, ਜਿਸ ਵਿਚ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਰ ਸ਼੍ਰੀਨਗਰ ਤੋਂ ਜੰਮੂ ਵੱਲ ਜਾ ਰਹੀ ਸੀ ਅਤੇ ਰਾਮਬਨ ਦੇ ਬੈਟਰੀ ਚਸ਼ਮਾ ਇਲਾਕੇ ਵਿਚ ਕਰੀਬ ਦੇਰ ਰਾਤ 1:15 ਵਜੇ 300 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਫ਼ਿਰ ਵਿੰਨ੍ਹਿਆ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ 'ਤੇ ਨਿਸ਼ਾਨਾ, ਵੀਡੀਓ ਸਾਂਝੀ ਕਰ ਕਹੀ ਇਹ ਗੱਲ

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿਚ ਜੰਮੂ ਦੇ ਅੰਬ ਗਰੋਟਾ ਪਿੰਡ ਦਾ 47 ਸਾਲਾ ਕਾਰ ਚਾਲਕ ਬਲਵਾਨ ਸਿੰਘ ਅਤੇ ਬਿਹਾਰ ਦੇ ਪੱਛਮੀ ਚੰਪਾਰਨ ਦਾ ਵਿਪਿਨ ਮੁਖੀਆ ਭੀਰਗਾਂਗ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੌਕੇ 'ਤੇ ਬਚਾਅ ਕਾਰਜ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News