ਮਹਾਰਾਸ਼ਟਰ ''ਚ ਵਾਪਰਿਆ ਭਿਆਨਕ ਹਾਦਸਾ, 5 ਵਿਦਿਆਰਥੀਆਂ ਦੀ ਮੌਤ (ਵੀਡੀਓ)

Sunday, Dec 11, 2022 - 10:23 AM (IST)

ਮਹਾਰਾਸ਼ਟਰ ''ਚ ਵਾਪਰਿਆ ਭਿਆਨਕ ਹਾਦਸਾ, 5 ਵਿਦਿਆਰਥੀਆਂ ਦੀ ਮੌਤ (ਵੀਡੀਓ)

ਨਾਸਿਕ- ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ 'ਚ ਸ਼ੁੱਕਰਵਾਰ ਸ਼ਾਮ ਵਿਦਿਆਰਥੀਆਂ ਨਾਲ ਭਰੀ ਇਕ ਕਾਰ 2 ਹੋਰ ਵਾਹਨਾਂ ਨਾਲ ਟਕਰਾ ਗਈ। ਇਸ ਹਾਦਸੇ 'ਚ 5 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਇਹ ਘਟਨਾ ਸਿੰਨਰਕੋਲ ਮੋਹਦਰੀ ਘਾਟ 'ਚ ਵਾਪਰੀ। 

ਉਨ੍ਹਾਂ ਕਿਹਾ ਕਿ ਕਾਲਜ ਦੇ 8 ਵਿਦਿਆਰਥੀ ਨਾਸਿਕ ਤੋਂ ਸਿੰਨਰ ਵੱਲ ਜਾ ਰਹੇ ਸਨ, ਜਦੋਂ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਨੇ ਲੇਨ ਪਾਰ ਕੀਤੀ ਅਤੇ ਉਲਟ ਦਿਸ਼ਾ ਤੋਂ ਆ ਰਹੀਆਂ 2 ਹੋਰ ਕਾਰਾਂ ਨੂੰ ਟੱਕਰ ਮਾਰ ਦਿੱਤੀ। ਕਾਰ ਸਵਾਰ ਸਾਰੇ ਵਿਦਿਆਰਥੀਆਂ ਦੀ ਉਮਰ 18-20 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 5 ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਨਾਲ ਹੀ ਸਾਹਮਣੇ ਤੋਂ ਆ ਰਹੀ ਇਕ ਕਾਰ ਦਾ ਡਰਾਈਵਰ ਵੀ ਜ਼ਖ਼ਮੀ ਹੋ ਗਿਆ। ਪੁਲਸ ਇਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ।


author

DIsha

Content Editor

Related News