ਉੱਤਰਪ੍ਰਦੇਸ਼ : ਸਕੂਲ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ! 1 ਵਿਦਿਆਰਥੀ ਦੀ ਮੌਤ, ਕਈ ਜ਼ਖਮੀ

Thursday, Jul 09, 2026 - 03:27 PM (IST)

ਉੱਤਰਪ੍ਰਦੇਸ਼ : ਸਕੂਲ ਜਾ ਰਹੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ ! 1 ਵਿਦਿਆਰਥੀ ਦੀ ਮੌਤ, ਕਈ ਜ਼ਖਮੀ

ਆਜ਼ਮਗੜ੍ਹ - ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ ਦੇ ਦੇਵਗਾਓਂ ਖੇਤਰ 'ਚ ਵੀਰਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਪਲਟ ਜਾਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਡਿਪਟੀ ਸੁਪਰਡੈਂਟ ਆਫ਼ ਪੁਲਸ ਭੁਪੇਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਵੀਰਵਾਰ ਸਵੇਰੇ, ਆਜ਼ਮਗੜ੍ਹ ਦੇ ਦੇਵਗਾਓਂ ਕੋਤਵਾਲੀ ਖੇਤਰ 'ਚ, ਦੇਵਗਾਓਂ ਦੇ ਜਾਮੀਆ ਫੈਜ਼-ਏ-ਆਮ ਤੋਂ ਇਕ ਸਕੂਲ ਬੱਸ ਅਚਾਨਕ ਕੰਟਰੋਲ ਗੁਆ ਬੈਠੀ ਅਤੇ ਵਾਰਾਣਸੀ-ਆਜ਼ਮਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਬਾਸ਼ੀ ਮੋਡ ਚੌਰਾਹੇ ਦੇ ਨੇੜੇ ਸੜਕ ਕਿਨਾਰੇ ਪਲਟ ਗਈ। ਬੱਸ 'ਚ 45 ਸਕੂਲੀ ਬੱਚੇ ਸਵਾਰ ਸਨ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਅਤੇ ਜ਼ਖਮੀ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ।

ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ 8 ਸਾਲਾ ਯੂਨਸ ਬੇਲਾਲ ਖਾਨ, ਜੋ ਕਿ ਬਨਾਰਸਪੁਰ ਪਿੰਡ ਦਾ ਵਸਨੀਕ ਹੈ, ਨੂੰ ਲਾਲਗੰਜ ਦੇ 100 ਬਿਸਤਰਿਆਂ ਵਾਲੇ ਜੁਆਇੰਟ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਮੌਕੇ 'ਤੇ ਪਹੁੰਚੀ ਅਤੇ ਇਕ ਕਰੇਨ ਦੀ ਮਦਦ ਨਾਲ ਪਲਟੀ ਹੋਈ ਬੱਸ ਨੂੰ ਸੜਕ ਤੋਂ ਹਟਾਇਆ ਅਤੇ ਆਵਾਜਾਈ ਬਹਾਲ ਕੀਤੀ। ਹਾਦਸੇ 'ਚ ਜ਼ਖਮੀ ਹੋਏ ਹੋਰ ਬੱਚਿਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਸਰਕਲ ਅਫ਼ਸਰ ਭੁਪੇਸ਼ ਪਾਂਡੇ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਸ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
 


author

Sunaina

Content Editor

Related News