ਟਰੱਕ ਤੇ 2 ਕਾਰਾਂ ਵਿਚਾਲੇ ਭਿਆਨਕ ਟੱਕਰ, 4 ਲੋਕਾਂ ਦੀ ਮੌਤ; 7 ਦੀ ਹਾਲਤ ਗੰਭੀਰ

Thursday, Jan 23, 2025 - 11:14 PM (IST)

ਟਰੱਕ ਤੇ 2 ਕਾਰਾਂ ਵਿਚਾਲੇ ਭਿਆਨਕ ਟੱਕਰ, 4 ਲੋਕਾਂ ਦੀ ਮੌਤ; 7 ਦੀ ਹਾਲਤ ਗੰਭੀਰ

ਨੈਸ਼ਨਲ ਡੈਸਕ - ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਬੀ.ਬੀ.ਡੀ. ਥਾਣਾ ਖੇਤਰ 'ਚ ਵੀਰਵਾਰ ਰਾਤ ਨੂੰ ਇਕ ਟਰੱਕ ਅਤੇ ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 7 ਲੋਕ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਟੱਕਰ ਤੋਂ ਬਾਅਦ ਦੋਵੇਂ ਕਾਰਾਂ ਦੇ ਪਰਖੱਚੇ ਉੱਡ ਗਏ। ਫਿਲਹਾਲ ਪੁਲਸ ਹਾਦਸੇ ਦੀ ਜਾਂਚ 'ਚ ਜੁਟੀ ਹੈ।

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਈਸਟ ਪਾਕੰਜਨ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬੀ.ਬੀ.ਡੀ ਥਾਣਾ ਖੇਤਰ 'ਚ ਡਿਊਟੀ ਰੂਟ 'ਤੇ ਇਕ ਇਨੋਵਾ ਕ੍ਰਿਸਟਾ ਅਤੇ ਇਕ ਓਮਨੀ ਕਾਰ ਨਾਲ ਟਰੱਕ ਦੀ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਇਨੋਵਾ ਕ੍ਰਿਸਟਾ ਅਤੇ ਓਮਨੀ ਕਾਰਾਂ ਦੇ ਪਰਖੱਚੇ ਉੱਡ ਗਏ। ਆਸਪਾਸ ਤੋਂ ਲੰਘ ਰਹੇ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ’ਤੇ ਪੁਲਸ ਨੇ ਜ਼ਖ਼ਮੀਆਂ ਨੂੰ ਦੋਵਾਂ ਵਾਹਨਾਂ ’ਚੋਂ ਕੱਢ ਕੇ ਟਰੌਮਾ ਸੈਂਟਰ ਭੇਜ ਦਿੱਤਾ, ਜਿੱਥੇ ਡਾਕਟਰਾਂ ਨੇ ਚਾਰ ਜ਼ਖ਼ਮੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਸੱਤ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।

ਦੋ ਕਾਰਾਂ ਵਿੱਚ 11 ਲੋਕ ਸਵਾਰ ਸਨ, 4 ਦੀ ਹੋਈ ਮੌਤ
ਏ.ਡੀ.ਸੀ.ਪੀ. ਈਸਟ ਪਕੰਜ ਸਿੰਘ ਨੇ ਦੱਸਿਆ ਕਿ ਇਨੋਵਾ ਕ੍ਰਿਸਟਾ ਅਤੇ ਓਮਨੀ ਕਾਰ ਵਿੱਚ 11 ਲੋਕ ਸਵਾਰ ਸਨ, ਜਿਸ ਵਿੱਚ ਸੱਤ ਲੋਕ ਜ਼ਖ਼ਮੀ ਹੋ ਗਏ ਅਤੇ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ। ਹਾਦਸਾਗ੍ਰਸਤ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ, ਕਿਉਂਕਿ ਹਾਦਸੇ ਤੋਂ ਬਾਅਦ ਕਾਫੀ ਟ੍ਰੈਫਿਕ ਜਾਮ ਹੋ ਗਿਆ।

ਟਰੌਮਾ ਸੈਂਟਰ ਵਿੱਚ ਜ਼ਖ਼ਮੀਆਂ ਦਾ ਚੱਲ ਰਿਹਾ ਇਲਾਜ
ਏਡੀਸੀਪੀ ਈਸਟ ਪਾਕੰਜ ਸਿੰਘ ਨੇ ਦੱਸਿਆ ਕਿ ਸੱਤ ਜ਼ਖ਼ਮੀਆਂ ਨੂੰ ਟਰੌਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜਾਂਚ ਕੀਤੀ ਜਾ ਰਹੀ ਹੈ। ਮੌਕੇ 'ਤੇ ਮੌਜੂਦ ਚਸ਼ਮਦੀਦਾਂ ਮੁਤਾਬਕ ਹਾਦਸਾ ਕਾਫੀ ਭਿਆਨਕ ਸੀ। ਦੋਵੇਂ ਕਾਰਾਂ ਵਿੱਚ ਫਸੇ ਲੋਕ ਚੀਕ ਰਹੇ ਸਨ। ਇਨ੍ਹਾਂ 'ਚੋਂ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।


author

Inder Prajapati

Content Editor

Related News