ਸ਼ਾਹੀਨ ਬਾਗ ਇਲਾਕੇ ''ਚ ਲੱਗੀ ਭਿਆਨਕ ਅੱਗ

03/29/2020 9:50:31 PM

ਨਵੀਂ ਦਿੱਲੀ — ਦੇਸ਼ ਭਰ 'ਚ ਪਿਛਲੇ ਕੁਝ ਦਿਨਾਂ ਤੋਂ ਐੱਨ.ਆਰ.ਸੀ. ਅਤੇ ਸੀ.ਏ.ਏ. ਨੂੰ ਲੈ ਕੇ ਚੱਲ ਰਹੇ ਵਿਰੋਧ ਨੂੰ ਲੈ ਕੇ ਚਰਚਾ 'ਚ ਰਹੇ ਸ਼ਾਹੀਨ ਬਾਗ ਇਲਾਕੇ 'ਚ ਐਤਵਾਰ ਦੇਰ ਸ਼ਾਮ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਤੁਰੰਤ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ 'ਤੇ ਚਾਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਅੱਗ ਇਕ ਦੁਕਾਨ 'ਚ ਲੱਗੀ ਅਤੇ ਦੇਖਦੇ ਹੀ ਦੇਖਦੇ ਇਹ ਅਗ ਭਿਆਨਕ ਹੋ ਗਈ।
 

ਇਲਾਕੇ 'ਚ ਮਚੀ ਭਾਜੜ
ਜਾਣਕਾਰੀ ਮੁਤਾਬਕ ਇਲਾਕੇ 'ਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਭਾਜੜ ਮਚ ਗਈ। ਕਰੀਬ 8.46 ਵਜੇ ਫਾਇਰ ਬ੍ਰਿਗੇਡ ਨੂੰ ਸੱਦਿਆ ਗਿਆ ਜਿਸ ਤੋਂ ਬਾਅਦ ਕੁਝ ਹੀ ਦੇਰ 'ਚ ਅੱਗ 'ਤੇ ਕਾਬੂ ਪਾ ਲਿਆ ਗਿਆ। ਸਥਾਨਕ ਲੋਕਾਂ ਮੁਤਾਬਕ ਇਕ ਫਰਨੀਚਰ ਦੀ ਦੁਕਾਨ 'ਚ ਅੱਗ ਲੱਗੀ। ਹਾਲਾਂਕਿ ਅੱਗ ਕਿਵੇਂ ਲੱਗੀ ਇਸ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।

 


Inder Prajapati

Content Editor

Related News