ਆਂਧਰਾ ਪ੍ਰਦੇਸ਼ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ

Saturday, Oct 26, 2024 - 10:06 PM (IST)

ਆਂਧਰਾ ਪ੍ਰਦੇਸ਼ ''ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ

ਅਮਰਾਵਤੀ (ਭਾਸ਼ਾ) : ਆਂਧਰਾ ਪ੍ਰਦੇਸ਼ ਵਿਚ ਅਨੰਤਪੁਰ ਜ਼ਿਲ੍ਹੇ ਦੇ ਸਿੰਗਨਮਾਲਾ ਮੰਡਲ ਵਿਚ ਇਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਪੁਲਸ ਨੇ ਦੱਸਿਆ ਕਿ ਹਾਦਸੇ 'ਚ ਜਾਨ ਗੁਆਉਣ ਵਾਲੇ ਸਾਰੇ ਲੋਕ ਅਨੰਤਪੁਰ ਜ਼ਿਲ੍ਹੇ ਦੇ ਤਾਦੀਪਤਰੀ ਕਸਬੇ 'ਚ ਇਸਕਾਨ ਪ੍ਰੋਗਰਾਮ 'ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਅਜਿਹਾ ਜਾਪਦਾ ਹੈ ਕਿ ਟਰੱਕ ਚਾਲਕ ਨੇ ਕਾਰ ਨੂੰ ਦੇਖ ਕੇ ਬ੍ਰੇਕ ਲਗਾ ਕੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿਉਂਕਿ ਸੜਕ 'ਤੇ ਸਲਿੱਪ ਦੇ ਨਿਸ਼ਾਨ ਸਨ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOSs:-  https://itune.apple.com/in/app/id53832 3711?mt=8

 

 


author

Sandeep Kumar

Content Editor

Related News