ਝਾਂਸੀ ''ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਮੈਕਸੀ ਦੀ ਟੱਕਰ ''ਚ 8 ਲੋਕਾਂ ਦੀ ਮੌਤ
Sunday, Oct 06, 2019 - 11:05 PM (IST)

ਝਾਂਸੀ — ਉੱਤਰ ਪ੍ਰਦੇਸ਼ ਦੇ ਝਾਂਸੀ ਦੇ ਟੋਡੀ ਫਤੇਹਪੁਰ 'ਚ ਵੱਡਾ ਸੜਕ ਹਾਸਾ ਵਾਪਰਿਆ ਹੈ। ਇਸ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਧੇ ਦਰਜਨ ਤੋਂ ਜ਼ਿਆਦਾ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਊਰਾਨੀਪੁਰ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਟਰੱਕ ਅਤੇ ਮੈਕਸੀ 'ਚ ਟੱਕਰ ਹੋਣ ਕਾਰਨ ਵਾਪਰਿਆ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ 'ਚ ਜਾਣ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।