ਦਿਵਾਲੀ ਤੋਂ ਪਹਿਲਾਂ ਅਹਿਮਦਾਬਾਦ ''ਚ ਅੱਤਵਾਦੀ ਹਮਲੇ ਦਾ ਅਲਰਟ

Wednesday, Oct 20, 2021 - 10:39 PM (IST)

ਦਿਵਾਲੀ ਤੋਂ ਪਹਿਲਾਂ ਅਹਿਮਦਾਬਾਦ ''ਚ ਅੱਤਵਾਦੀ ਹਮਲੇ ਦਾ ਅਲਰਟ

ਅਹਿਮਦਾਬਾਦ - ਦਿਵਾਲੀ ਤੋਂ ਪਹਿਲਾਂ ਸੁਰੱਖਿਆ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਬੇਹੱਦ ਚੌਕਸ ਹਨ। ਇਸ ਦੌਰਾਨ ਅਹਿਮਦਾਬਾਦ ਵਿੱਚ ਅੱਤਵਾਦੀ ਹਮਲੇ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅਲਰਟ ਜਾਰੀ ਹੋਣ ਤੋਂ ਬਾਅਦ ਅਹਿਮਦਾਬਾਦ ਪੁਲਸ ਨੂੰ ਹਾਈ ਅਲਰਟ 'ਤੇ ਰਹਿਣ ਨੂੰ ਕਿਹਾ ਗਿਆ ਹੈ।

ਇਹ ਵੀ ਪੜ੍ਹੋ - ਸੁਰੱਖਿਆ ਬਲਾਂ ਨੇ ਕੁਲਗਾਮ 'ਚ 2 ਅੱਤਵਾਦੀਆਂ ਨੂੰ ਕੀਤਾ ਢੇਰ

ਅਹਿਮਦਾਬਾਦ ਪੁਲਸ ਕਮਿਸ਼ਨਰ ਸੰਜੇ ਸ਼੍ਰੀਵਾਸਤਵ ਨੇ ਅੱਜ ਅੱਤਵਾਦੀ ਹਮਲੇ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ। ਇਸ ਦੇ ਲਈ ਅਹਿਮਦਾਬਾਦ ਪੁਲਸ ਨੂੰ ਹਾਈ ਅਲਰਟ 'ਤੇ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਖੁਫੀਆ ਏਜੰਸੀਆਂ ਦੀ ਰਿਪੋਰਟ ਦੇ ਆਧਾਰ 'ਤੇ ਅੱਤਵਾਦੀ ਹਮਲੇ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੁਲਸ ਨੂੰ ਜਾਰੀ ਚਿਤਾਵਨੀ ਵਿੱਚ ਕਿਹਾ ਗਿਆ ਹੈ ਕਿ ਮਾਲ-ਸਿਨੇਮਾ ਅਤੇ ਭੀੜ ਵਾਲੀਆਂ ਥਾਵਾਂ 'ਤੇ ਸਾਵਧਾਨੀ ਰੱਖੀ ਜਾਵੇ। ਅੱਜ ਤੋਂ 18 ਦਸੰਬਰ ਤੱਕ ਅਹਿਮਦਾਬਾਦ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News