ਟੈਰਰ ਫੰਡਿੰਗ ਦਾ ਮਾਮਲਾ: ਕਸ਼ਮੀਰੀ ਵੱਖਵਾਦੀ ਸ਼ਬੀਰ ਅਹਿਮਦ ਸ਼ਾਹ ਨੂੰ ਮਿਲੀ ਜ਼ਮਾਨਤ
Friday, Mar 13, 2026 - 12:16 PM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕਸ਼ਮੀਰੀ ਵੱਖਵਾਦੀ ਨੇਤਾ ਸ਼ਬੀਰ ਅਹਿਮਦ ਸ਼ਾਹ ਨੂੰ ਟੈਰਰ ਫੰਡਿੰਗ ਦੇ ਮਾਮਲੇ ’ਚ ਵੀਰਵਾਰ ਨੂੰ ਜ਼ਮਾਨਤ ਦੇ ਦਿੱਤੀ। ਸ਼ਾਹ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਇਸ ਮਾਮਲੇ ’ਚ 4 ਜੂਨ, 2019 ਨੂੰ ਗ੍ਰਿਫਤਾਰ ਕੀਤਾ ਸੀ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਕਿਹਾ ਕਿ ਜ਼ਮਾਨਤ ਦੇ ਸਬੰਧ ’ਚ ਸ਼ਬੀਰ ’ਤੇ ਕੁਝ ਸਖਤ ਸ਼ਰਤਾਂ ਲਾਈਆਂ ਜਾਣਗੀਆਂ ਅਤੇ ਵਿਸਥਾਰਤ ਹੁਕਮ ਬਾਅਦ ’ਚ ਜਾਰੀ ਕੀਤਾ ਜਾਵੇਗਾ।
ਸ਼ਬੀਰ ਸ਼ਾਹ ਨੇ ਜ਼ਮਾਨਤ ਦੇਣ ਤੋਂ ਇਨਕਾਰ ਕੀਤੇ ਜਾਣ ਸਬੰਧੀ ਦਿੱਲੀ ਹਾਈ ਕੋਰਟ ਦੇ ਪਿਛਲੇ ਸਾਲ 12 ਜੂਨ ਦੇ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ। ਐੱਨ. ਆਈ. ਏ. ਨੇ ਪਥਰਾਅ ਕਰਨ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰ ਦੇ ਖਿਲਾਫ ਜੰਗ ਛੇੜਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ 12 ਲੋਕਾਂ ਖਿਲਾਫ 2017 ’ਚ ਮਾਮਲਾ ਦਰਜ ਕੀਤਾ ਸੀ। ਸ਼ਬੀਰ ’ਤੇ ਜੰਮੂ ਕਸ਼ਮੀਰ ’ਚ ਵੱਖਵਾਦ ਨੂੰ ਉਤਸ਼ਾਹ ਦੇਣ ’ਚ ਅਹਿਮ ਭੂਮਿਕਾ ਨਿਭਾਉਣ ਦਾ ਦੋਸ਼ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
