ਜੰਮੂ-ਕਸ਼ਮੀਰ ''ਚ NIA ਦੀ ਵੱਡੀ ਕਾਰਵਾਈ, ਅੱਤਵਾਦੀ ਫੰਡਿੰਗ ਖ਼ਿਲਾਫ਼ ਕਈ ਥਾਵਾਂ ''ਤੇ ਛਾਪੇਮਾਰੀ

03/14/2023 1:34:46 PM

ਸ਼੍ਰੀਨਗਰ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਨੂੰ ਅੱਤਵਾਦੀ ਫੰਡਿੰਗ ਮਾਮਲਿਆਂ ਦੇ ਸਬੰਧ 'ਚ ਜੰਮੂ-ਕਸ਼ਮੀਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੱਖਣੀ ਕਸ਼ਮੀਰ ਦੇ ਅਨੰਤਨਾਗ, ਪੁਲਵਾਮਾ ਅਤੇ ਸ਼ੋਪੀਆਂ ਜ਼ਿਲ੍ਹਿਆਂ ਵਿਚ ਛਾਪੇਮਾਰੀ ਕੀਤੀ ਗਈ। 

ਅਧਿਕਾਰੀਆਂ ਨੇ ਦੱਸਿਆ ਕਿ NIA ਅਧਿਕਾਰੀਆਂ ਨੇ ਮੰਗਲਵਾਰ ਤੜਕੇ ਕਈ ਥਾਵਾਂ 'ਤੇ ਰਿਹਾਇਸ਼ੀ ਮਕਾਨਾਂ 'ਤੇ ਛਾਪੇਮਾਰੀ ਕੀਤੀ। ਉਨ੍ਹਾਂ ਦੇ ਨਾਲ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਬਲ (CRPF) ਦੇ ਜਵਾਨ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਜਾਂਚ ਏਜੰਸੀ ਇਹ ਛਾਪੇਮਾਰੀ ਅੱਤਵਾਦ ਨੂੰ ਵਿੱਤੀ ਸਹਾਇਤਾ ਨਾਲ ਜੁੜੇ ਮਾਮਲਿਆਂ ਦੀ ਜਾਂਚ ਦੇ ਹਿੱਸੇ ਵਜੋਂ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ NIA ਵਲੋਂ ਕੀਤੀ ਜਾ ਰਹੀ ਛਾਪੇਮਾਰੀ ਅੱਤਵਾਦੀ ਫੰਡਿੰਗ ਅਤੇ ਹੋਰ ਅੱਤਵਾਦੀ ਗਤੀਵਿਧੀਆਂ ਦੇ ਮਾਮਲਿਆਂ ਨਾਲ ਸਬੰਧਤ ਹੈ। 
 


Tanu

Content Editor

Related News