ਜੰਮੂ-ਕਸ਼ਮੀਰ ’ਚ ਪਿਛਲੇ ਡੇਢ ਮਹੀਨੇ ਦੌਰਾਨ ਅੱਤਵਾਦੀ ਘਟਨਾਵਾਂ ’ਚ ਆਈ 60 ਫੀਸਦੀ ਕਮੀ

02/15/2020 1:11:57 AM

ਨਵੀਂ ਦਿੱਲੀ – ਜੰਮੂ-ਕਸ਼ਮੀਰ ਵਿਚ ਅੱਤਵਾਦ ਨਾਲ ਸਬੰਧਿਤ ਘਟਨਾਵਾਂ ਵਿਚ ਇਸ ਸਾਲ ਦੇ ਸ਼ੁਰੂਆਤੀ ਲਗਭਗ ਡੇਢ ਮਹੀਨੇ ਵਿਚ ਪਿਛਲੇ ਸਾਲ ਇਸੇ ਸਮੇਂ ਤੱਕ ਦੀ ਤੁਲਨਾ ਵਿਚ 60 ਫੀਸਦੀ ਕਮੀ ਆਈ ਹੈ। ਜੰਮੂ-ਕਸ਼ਮੀਰ ਪੁਲਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਇਥੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨਾਲ ਮੁਲਾਕਾਤ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਇਸ ਸਮੇਂ ਦੌਰਾਨ ਅੱਤਵਾਦੀਆਂ ਨਾਲ ਮੁਕਾਬਲੇ ਦੀਆਂ ਥਾਵਾਂ ’ਤੇ ਜਾਂ ਮਾਰੇ ਗਏ ਅੱਤਵਾਦੀਆਂ ਨੂੰ ਦਫਨਾਉਣ ਦੌਰਾਨ ਪਥਰਾਅ ਦੀ ਕੋਈ ਘਟਨਾ ਜਾਂ ਕਾਨੂੰਨ ਵਿਵਸਥਾ ਨਾਲ ਸਬੰਧਿਤ ਕੋਈ ਘਟਨਾ ਨਹੀਂ ਵਾਪਰੀ।

Inder Prajapati

This news is Content Editor Inder Prajapati