PM ਮੋਦੀ ਦੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਤੋਂ ਬਾਅਦ ਜੰਮੂ-ਕਸ਼ਮੀਰ ''ਚ ਅੱਤਵਾਦ ਵਧਿਆ: ਕਾਂਗਰਸ

Saturday, Sep 14, 2024 - 05:36 PM (IST)

ਸ੍ਰੀਨਗਰ - ਕਾਂਗਰਸ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ 'ਤੇ ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਿਆਂ ਨੂੰ ਰੋਕਣ 'ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਅੱਤਵਾਦ ਮਜ਼ਬੂਤੀ ਨਾਲ ਪਰਤਿਆ ਹੈ, ਭਾਵੇਂ ਕਿ ਕਈ ਸਾਲ ਪਹਿਲਾਂ ਇਸ ਨੂੰ ਖ਼ਤਮ ਕਰ ਦਿੱਤਾ ਗਿਆ ਸੀ। ਇੱਥੇ ਪਾਰਟੀ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੀ ਤਰਜਮਾਨ ਸੁਪ੍ਰੀਆ ਸ਼੍ਰੀਨੇਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 98 ਦਿਨਾਂ ਵਿੱਚ ਜੰਮੂ-ਕਸ਼ਮੀਰ ਵਿੱਚ 25 ਅੱਤਵਾਦੀ ਹਮਲੇ ਹੋਏ ਹਨ।

ਇਹ ਵੀ ਪੜ੍ਹੋ ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਉਨ੍ਹਾਂ ਕਿਹਾ, “ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਕਿ ਅਗਸਤ 2019 ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਸਥਾਪਿਤ ਹੋ ਜਾਵੇਗੀ। ਮੈਂ 2014 ਜਾਂ 2019 ਤੋਂ ਬਾਅਦ ਦੇ ਸਮੇਂ ਦੀ ਗੱਲ ਨਹੀਂ ਕਰਾਂਗੀ ਪਰ ਮੋਦੀ ਨੂੰ ਸਹੁੰ ਚੁੱਕੇ 98 ਦਿਨ ਹੋ ਗਏ ਹਨ। ਪਿਛਲੇ 98 ਦਿਨਾਂ 'ਚ ਜੰਮੂ-ਕਸ਼ਮੀਰ 'ਚ 25 ਅੱਤਵਾਦੀ ਹਮਲੇ ਹੋ ਚੁੱਕੇ ਹਨ, ਜਿਨ੍ਹਾਂ 'ਚ 21 ਸੁਰੱਖਿਆ ਕਰਮਚਾਰੀ ਸ਼ਹੀਦ ਹੋਏ ਹਨ, ਜਦਕਿ 28 ਹੋਰ ਜ਼ਖ਼ਮੀ ਹੋਏ ਹਨ। ਸ਼੍ਰੀਨਾਤੇ ਨੇ ਕਿਹਾ ਕਿ ਇਨ੍ਹਾਂ ਅੱਤਵਾਦੀ ਹਮਲਿਆਂ 'ਚ ਕੇਂਦਰ ਸ਼ਾਸਿਤ ਪ੍ਰਦੇਸ਼ ਦੇ 15 ਨਾਗਰਿਕਾਂ ਦੀ ਵੀ ਜਾਨ ਚਲੀ ਗਈ, ਜਦਕਿ 47 ਲੋਕ ਜ਼ਖ਼ਮੀ ਹੋ ਗਏ। ਉਹਨਾਂ ਨੇ ਕਿਹਾ, 'ਇਸ ਦਾ ਜਵਾਬ ਕੌਣ ਦੇਵੇਗਾ? ਜੰਮੂ ਸ਼ਾਂਤਮਈ ਸੀ, ਉੱਥੇ ਅੱਤਵਾਦ ਖ਼ਤਮ ਹੋ ਗਿਆ ਸੀ ਪਰ ਹੁਣ ਅਸੀਂ ਫਿਰ ਤੋਂ ਜੰਮੂ ਦੇ ਡੋਡਾ, ਰਿਆਸੀ ਅਤੇ ਹੋਰ ਇਲਾਕਿਆਂ 'ਚ ਅੱਤਵਾਦੀ ਹਮਲੇ ਦੇਖ ਰਹੇ ਹਾਂ।'

ਇਹ ਵੀ ਪੜ੍ਹੋ ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ

ਕਾਂਗਰਸ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਸ਼ਹੀਦ ਹੋਏ ਦੋ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ 2019 ਤੋਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਨਹੀਂ ਦੇ ਰਹੇ ਹਨ। ਸ਼੍ਰੀਨੇਟ ਨੇ ਕਿਹਾ, "ਪ੍ਰਧਾਨ ਮੰਤਰੀ ਛੋਟੇ-ਛੋਟੇ ਮੁੱਦਿਆਂ 'ਤੇ ਟਵੀਟ ਕਰਦੇ ਹਨ, ਦੁਨੀਆ ਦੇ ਨਕਸ਼ੇ 'ਤੇ ਨਵੇਂ ਦੇਸ਼ਾਂ ਦਾ ਦੌਰਾ ਕਰਨ ਲਈ ਖੋਜ ਕਰਦੇ ਹਨ ਅਤੇ ਲੋਕਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੰਦੇ ਹਨ ਪਰ 2019 ਤੋਂ ਉਨ੍ਹਾਂ ਨੇ ਸ਼ਰਧਾਂਜਲੀ ਜਾਂ ਹਮਦਰਦੀ ਸੰਦੇਸ਼ ਭੇਜਣਾ ਬੰਦ ਕਰ ਦਿੱਤਾ ਹੈ। ਸਾਡੇ ਅਧਿਕਾਰੀਆਂ ਅਤੇ ਜਵਾਨਾਂ ਨੇ ਆਪਣੀ ਜਾਨ ਗੁਆਈ, ਜੰਮੂ-ਕਸ਼ਮੀਰ ਪੁਲਸ ਦੇ ਜਵਾਨ ਸ਼ਹੀਦ ਹੋਏ ਪਰ ਮੋਦੀ ਨੇ ਸ਼ਰਧਾਂਜਲੀ ਜਾਂ ਹਮਦਰਦੀ ਦਿੰਦੇ ਹੋਏ 2019 ਤੋਂ ਬਾਅਦ ਇੱਕ ਸ਼ਬਦ ਨਹੀਂ ਕਿਹਾ।''

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਵੱਢ ਸੁੱਟੇ ਇੱਕੋ ਪਰਿਵਾਰ ਦੇ ਚਾਰ ਮੈਂਬਰ

ਉਹਨਾਂ ਨੇ ਕਿਹਾ, 'ਪ੍ਰਧਾਨ ਮੰਤਰੀ ਦੇ ਮੀਡੀਆ ਅਤੇ ਸੋਸ਼ਲ ਮੀਡੀਆ ਪੋਸਟਾਂ ਦੀ ਜਾਂਚ ਕਰੋ ਅਤੇ ਪਤਾ ਲਗਾਓ ਕਿ ਕੀ ਉਨ੍ਹਾਂ ਨੇ ਅਜਿਹੇ ਕਿਸੇ ਹਮਲੇ ਵੱਲ ਧਿਆਨ ਦਿੱਤਾ ਹੈ। ਤੁਸੀਂ ਘੱਟੋ-ਘੱਟ ਜੰਮੂ-ਕਸ਼ਮੀਰ ਵਿੱਚ ਸਾਡੇ ਸੁਰੱਖਿਆ ਬਲਾਂ ਦੇ ਜਵਾਨਾਂ ਅਤੇ ਪੁਲਸ ਵਾਲਿਆਂ ਨੂੰ ਉਨ੍ਹਾਂ ਦੀ ਮਹਾਨ ਕੁਰਬਾਨੀ ਲਈ ਸ਼ਰਧਾਂਜਲੀ ਦੇ ਸਕਦੇ ਹੋ।' ਸ਼੍ਰੀਨੇਟ ਨੇ ਦੋਸ਼ ਲਾਇਆ ਕਿ ਮੋਦੀ ਨੇ ਅਜਿਹਾ ਨਾ ਕਰਨ ਦਾ ਫ਼ੈਸਲਾ ਕੀਤਾ ਹੈ, ਕਿਉਂਕਿ ਉਹ ਦੁਨੀਆ ਨੂੰ ਦੱਸਣਾ ਚਾਹੁੰਦੇ ਹਨ ਕਿ ਜੰਮੂ-ਕਸ਼ਮੀਰ ਵਿੱਚ ਸਭ ਕੁਝ ਠੀਕ ਹੈ। ਉਹਨਾਂ ਨੇ ਦਾਅਵਾ ਕੀਤਾ, “ਨਹੀਂ। ਸਭ ਕੁਝ ਠੀਕ ਨਹੀਂ ਹੈ, ਕਿਉਂਕਿ ਜੰਮੂ ਵਿੱਚ ਅੱਤਵਾਦ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਸੀ ਪਰ ਹੁਣ ਇਹ ਵਾਪਸ ਆ ਗਿਆ ਹੈ ਅਤੇ ਤੁਸੀਂ (ਇਸ ਬਾਰੇ) ਕੀ ਕਰ ਰਹੇ ਹੋ? ਇਹ ਤੁਹਾਡੀ ਅਸਫਲਤਾ ਹੈ।”

ਇਹ ਵੀ ਪੜ੍ਹੋ 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News