ਜੰਮੂ ਤੋਂ ਹੁਣ ਹੋਵੇਗਾ ਅੱਤਵਾਦ ਦਾ ਖ਼ਾਤਮਾ, 200 ਤੋਂ ਵੱਧ ਵਾਹਨਾਂ ''ਚ ਭੇਜੇ ਗਏ ਫ਼ੌਜੀ

Saturday, Jul 20, 2024 - 02:11 AM (IST)

ਨੈਸ਼ਨਲ ਡੈਸਕ : ਪਾਕਿਸਤਾਨ ਜੰਮੂ 'ਚ ਲਗਾਤਾਰ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਿਛਲੇ ਕੁਝ ਮਹੀਨਿਆਂ 'ਚ ਗੁਆਂਢੀ ਦੇਸ਼ ਨੂੰ ਇਨ੍ਹਾਂ ਨਾਪਾਕ ਹਰਕਤਾਂ ਵਿਚ ਕਾਮਯਾਬੀ ਵੀ ਮਿਲੀ ਹੈ। ਇਸ ਸਭ ਦੇ ਵਿਚਕਾਰ ਸੁਰੱਖਿਆ ਬਲਾਂ ਨੇ ਹੁਣ ਜੰਮੂ ਤੋਂ ਅੱਤਵਾਦੀਆਂ ਨੂੰ ਖਤਮ ਕਰਨ ਦੀ ਪੂਰੀ ਯੋਜਨਾ ਤਿਆਰ ਕਰ ਲਈ ਹੈ। ਸੁਰੱਖਿਆ ਬਲਾਂ ਦਾ ਪੂਰਾ ਧਿਆਨ ਘਾਟੀ 'ਚ ਘੁਸਪੈਠ ਨੂੰ ਰੋਕਣ ਅਤੇ ਅੱਤਵਾਦੀਆਂ ਦੇ ਸਥਾਨਕ ਨੈੱਟਵਰਕ ਨੂੰ ਖਤਮ ਕਰਨ 'ਤੇ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜੰਮੂ 'ਚੋਂ ਅੱਤਵਾਦ ਦਾ ਖਾਤਮਾ ਕਰਨ ਲਈ 200 ਤੋਂ ਵੱਧ ਗੱਡੀਆਂ 'ਚ ਫ਼ੌਜੀ ਭੇਜੇ ਗਏ ਹਨ।

ਨਿਊਜ਼ ਏਜੰਸੀ ਏਐੱਨਆਈ ਦੀ ਰਿਪੋਰਟ ਮੁਤਾਬਕ ਸੁਰੱਖਿਆ ਬਲਾਂ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਕਿਸਤਾਨੀ ਫੌਜ ਜੰਮੂ ਵਿਚ ਸਰਗਰਮ ਅੱਤਵਾਦੀ ਸੰਗਠਨਾਂ ਨੂੰ ਹਥਿਆਰ, ਸਿਖਲਾਈ, ਗੱਲਬਾਤ ਲਈ ਉੱਚ ਤਕਨੀਕੀ ਯੰਤਰ ਅਤੇ ਹੋਰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾ ਰਹੀ ਹੈ।

ਇਹ ਵੀ ਪੜ੍ਹੋ : ਮੰਗਲੁਰੂ 'ਚ ਭਾਰੀ ਬਾਰਿਸ਼ ਦਾ ਕਹਿਰ; ਕਈ ਇਲਾਕੇ ਪਾਣੀ 'ਚ ਡੁੱਬੇ, ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ

ਲਗਾਤਾਰ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਹਨ ਅੱਤਵਾਦੀ 
ਸੂਤਰਾਂ ਮੁਤਾਬਕ ਸਰਹੱਦ ਪਾਰ ਅੱਤਵਾਦੀ ਢਾਂਚਾ ਅਜੇ ਵੀ ਬਰਕਰਾਰ ਹੈ ਅਤੇ ਅੱਤਵਾਦੀ ਲਗਾਤਾਰ ਘੁਸਪੈਠ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਹਾਲਾਂਕਿ, ਭਾਰਤੀ ਸੁਰੱਖਿਆ ਬਲਾਂ ਨੇ ਹਾਲ ਹੀ ਦੇ ਸਮੇਂ ਵਿਚ ਇਨ੍ਹਾਂ ਨੂੰ ਵੀ ਨਾਕਾਮ ਕਰ ਦਿੱਤਾ ਹੈ। ਪੀਰਪੰਜਲ ਖੇਤਰ 'ਚ ਹਾਲ ਹੀ ਦੇ ਸਮੇਂ 'ਚ ਅੱਤਵਾਦੀ ਘਟਨਾਵਾਂ 'ਚ ਵਾਧਾ ਹੋਣ ਦਾ ਹਵਾਲਾ ਦਿੰਦੇ ਹੋਏ ਸੂਤਰਾਂ ਨੇ ਦੱਸਿਆ ਕਿ ਜੰਗਲੀ ਖੇਤਰ 'ਚ ਕਈ ਗੁਫਾਵਾਂ ਅਤੇ ਲੁਕਣ ਦੇ ਟਿਕਾਣੇ ਹਨ, ਜਿਨ੍ਹਾਂ ਦੀ ਅੱਤਵਾਦੀਆਂ ਵਲੋਂ ਵਰਤੋਂ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਹਾਲ ਹੀ 'ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਕਈ ਥਾਵਾਂ 'ਤੇ ਸੁਰੱਖਿਆ ਬਲਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Sandeep Kumar

Content Editor

Related News