ਜੰਮੂ-ਕਸ਼ਮੀਰ ''ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਮੇਜਰ ਸ਼ਹੀਦ

06/17/2019 6:42:03 PM

ਸ਼੍ਰੀਨਗਰ : ਦੱਖਣੀ ਕਸ਼ਮੀਰ 'ਚ ਅੱਤਵਾਦੀਆਂ ਦੇ ਨਾਲ ਸੋਮਵਾਰ ਨੂੰ ਮੁਠਭੇੜ ਦੌਰਾਨ ਫੌਜ ਦਾ ਇਕ ਮੇਜ਼ਰ ਸ਼ਹੀਦ ਹੋ ਗਿਆ ਤੇ ਇਕ ਅਧਿਕਾਰੀ ਸਮੇਤ 2 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਸ ਬਾਰੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਅਚਬਲ 'ਚ ਮੁਠਭੇੜ ਹੋਈ। ਜਿਸ ਦੌਰਾਨ ਮੇਜਰ ਰੈਂਕ ਦਾ ਇਕ ਅਧਿਕਾਰੀ ਸ਼ਹੀਦ ਹੋ ਗਿਆ, ਜਦਕਿ ਇਸੇ ਰੈਂਕ ਦਾ ਇਕ ਹੋਰ ਅਧਿਕਾਰੀ ਤੇ 2 ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਸ਼੍ਰੀਨਗਰ 'ਚ ਫੌਜ ਦੇ 92 ਬੇਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਸੋਮਵਾਰ ਅਚਬਲ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ। ਇਸ ਦੌਰਾਨ ਅੱਤਵਾਦੀਆਂ ਨੇ ਫੌਜ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਠਭੇੜ ਸ਼ੁਰੂ ਹੋ ਗਈ। ਅੱਤਵਾਦੀਆਂ ਤੇ ਫੌਜ ਵਿਚਾਲੇ ਮੁਠਭੇੜ ਦੌਰਾਨ ਮੇਜਰ ਸ਼ਹੀਦ, ਅਧਿਕਾਰੀ ਸਮੇਤ  2 ਜਵਾਨ ਜ਼ਖਮੀ


Related News