12 ਸਾਲਾਂ ਦੀ ਲੰਬੀ ਉਡੀਕ, ਕਸਾਬ ਨੂੰ ਜਿਊਂਦਾ ਫੜਨ ਵਾਲੇ 14 ਪੁਲਸ ਮੁਲਾਜ਼ਮਾਂ ਦੀ ਪ੍ਰਮੋਸ਼ਨ

03/05/2020 1:18:12 PM

ਮੁੰਬਈ— ਮਹਾਰਾਸ਼ਟਰ ਸਰਕਾਰ ਨੇ ਮੁੰਬਈ 'ਤੇ 2008 ਨੂੰ ਅੱਤਵਾਦੀ ਹਮਲਾ ਕਰਨ ਵਾਲੇ ਅਜਮਲ ਕਸਾਬ ਨੂੰ ਜਿਊਂਦਾ ਫੜਨ ਦੌਰਾਨ ਬਹਾਦਰੀ ਦਿਖਾਉਣ ਵਾਲੇ 14 ਪੁਲਸ ਮੁਲਾਜ਼ਮਾਂ ਨੂੰ ਪ੍ਰਮੋਸ਼ਨ (ਤਰੱਕੀ) ਦੇਣ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਸੂਬਾ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਇਹ ਐਲਾਨ ਕੀਤਾ। ਪਾਕਿਸਤਾਨ ਤੋਂ ਆਏ ਕਰੀਬ 10 ਅੱਤਵਾਦੀਆਂ ਨੇ ਮੁੰਬਈ 'ਚ ਅੱਤਵਾਦੀ ਹਮਲੇ ਨੂੰ ਅੰਜ਼ਾਮ ਦਿੱਤਾ ਸੀ।

ਗ੍ਰਹਿ ਮੰਤਰੀ ਨੇ ਕਿਹਾ ਕਿ 26/11 ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਤੁਕਾਰਾਮ ਓਮਬਲੇ ਅਤੇ 14 ਹੋਰ ਪੁਲਸ ਮੁਲਾਜ਼ਮਾਂ ਨੇ ਅੱਤਵਾਦੀ ਅਜਮਲ ਕਸਾਬ ਨੂੰ ਜਿਊਂਦਾਗ੍ਰਿਫਤਾਰ ਕੀਤਾ ਸੀ। ਸਰਕਾਰ ਨੇ ਬਹਾਦਰੀ ਦਿਖਾਉਣ ਵਾਲੇ ਇਨ੍ਹਾਂ 14 ਪੁਲਸ ਮੁਲਾਜ਼ਮਾਂ ਨੂੰ ਪ੍ਰਮੋਸ਼ਨ ਦੇਣ ਦਾ ਫੈਸਲਾ ਕੀਤਾ ਹੈ। 

ਇੱਥੇ ਦੱਸ ਦੇਈਏ ਕਿ ਸਮੁੰਦਰੀ ਰਸਤਿਓਂ ਆ ਕੇ ਪਾਕਿਸਤਾਨ ਦੇ ਅੱਤਵਾਦੀਆਂ ਨੇ 26 ਨਵੰਬਰ 2008 ਨੂੰ ਮੁੰਬਈ 'ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ 'ਚ 18 ਪੁਲਸ ਮੁਲਾਜ਼ਮਾਂ ਸਮੇਤ 166 ਲੋਕਾਂ ਦੀ ਜਾਨ ਚੱਲੀ ਗਈ ਸੀ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਪੁੱਜਾ ਸੀ। ਸਿਰਫ ਇਕ ਅੱਤਵਾਦੀ ਅਜਮਲ ਕਸਾਬ ਨੂੰ ਜਿਊਂਦਾ ਗ੍ਰਿਫਤਾਰ ਹੋਇਆ ਸੀ, ਜਿਸ ਨੂੰ 21 ਨਵੰਬਰ 2012 ਨੂੰ ਪੁਣੇ ਦੀ ਯਰਵਦਾ ਜੇਲ 'ਚ ਫਾਂਸੀ ਦੇ ਦਿੱਤੀ ਗਈ ਸੀ।


Tanu

Content Editor

Related News