ਪੁਲਵਾਮਾ ''ਚ ਜੈਸ਼-ਏ-ਮੁਹੰਮਦ ਦਾ ਅੱਤਵਾਦੀ ਗ੍ਰਿਫ਼ਤਾਰ, ਵੱਡੀ ਮਾਤਰਾ ''ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ

Monday, Dec 18, 2023 - 03:31 AM (IST)

ਪੁਲਵਾਮਾ ''ਚ ਜੈਸ਼-ਏ-ਮੁਹੰਮਦ ਦਾ ਅੱਤਵਾਦੀ ਗ੍ਰਿਫ਼ਤਾਰ, ਵੱਡੀ ਮਾਤਰਾ ''ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ

ਸ਼੍ਰੀਨਗਰ (ਇੰਟ.)- ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਪੁਲਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਨੈਨਾ ਬਟਾਪੋਰਾ ’ਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸਬੰਧਤ ਇਕ ਹਾਈਬ੍ਰਿਡ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- '10 ਲਾਓ 100 ਕਮਾਓ' ਕਹਿ ਕੇ ਭੋਲੇ-ਭਾਲੇ ਲੋਕਾਂ ਨੂੰ ਬਣਾ ਰਹੇ ਸੀ ਸ਼ਿਕਾਰ, 14 ਚੜ੍ਹੇ ਪੁਲਸ ਦੇ ਅੜਿੱਕੇ

ਗ੍ਰਿਫਤਾਰ ਅੱਤਵਾਦੀ ਦੀ ਪਛਾਣ ਸ਼ੋਪੀਆਂ ਜ਼ਿਲ੍ਹੇ ਦੇ ਨੁਲੀ ਪੋਸ਼ਵਾਰੀ ਦੇ ਰੋਹੇਲ ਅਬਦੁੱਲਾ ਪੁੱਤਰ ਮੁਹੰਮਦ ਅਬਦੁੱਲਾ ਥੋਕਰ ਵਜੋਂ ਹੋਈ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀ ਦੇ ਕਬਜ਼ੇ ’ਚੋਂ 1 ਏ.ਕੇ. 56 ਰਾਈਫਲ, 2 ਏ.ਕੇ. 56 ਮੈਗਜ਼ੀਨ, 60 ਰੌਂਦ, 5 ਚੀਨੀ ਗ੍ਰਨੇਡ, ਇਕ ਗਲੋਕ ਪਿਸਤੌਲ, 2 ਪਿਸਤੌਲ ਮੈਗਜ਼ੀਨ ਅਤੇ 26 ਰੌਂਦ ਪਿਸਤੌਲ ਅਤੇ ਹੋਰ ਗੋਲਾ-ਬਾਰੂਦ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਘਰ 'ਚ ਖੜ੍ਹੀ ਐਕਟਿਵਾ ਦਾ ਹੀ ਹੋ ਗਿਆ ਚਲਾਨ, ਮਾਮਲਾ ਜਾਣ ਹੋ ਜਾਓਗੇ ਹੈਰਾਨ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Harpreet SIngh

Content Editor

Related News