VIDEO : ਅਯੁੱਧਿਆ 'ਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ

Tuesday, Jan 16, 2024 - 05:18 PM (IST)

VIDEO : ਅਯੁੱਧਿਆ 'ਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ

ਨਵੀਂ ਦਿੱਲੀ - ਅਯੁੱਧਿਆ 'ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੁਲਸ ਦੀ ਵਰਦੀ 'ਚ ਅੱਤਵਾਦੀ ਹਮਲਾ ਕਰ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 22 ਜਨਵਰੀ ਨੂੰ ਅੱਤਵਾਦੀ ਹਮਲਾ ਦੀ ਸਾਜਿਸ਼ ਰਚੀ ਜਾ ਰਹੀ ਹੈ। ਅਲਰਟ 'ਚ ਇਹ ਵੀ ਕਿਹਾ ਗਿਆ ਹੈ ਕਿ ਅੱਤਵਾਦੀ ਅਤੇ ਉਨ੍ਹਾਂ ਨਾਲ ਜੁੜੇ ਲੋਕ ਕਿਸੇ ਵੀ ਮਿਲਟਰੀ ਪੁਲਸ ਜਾਂ ਸਥਾਨਕ ਪੁਲਸ ਦੀ ਨਕਲੀ ਵਰਦੀ ਦੀ ਵਰਤੋਂ ਵੀ ਕਰ ਸਕਦੇ ਹਨ। ਪ੍ਰਾਣ ਪ੍ਰਤਿਸ਼ਠਾ ਸਮਾਗਮ ਵਾਲੇ ਦਿਨ ਅੱਤਵਾਦੀ ਹਮਲੇ ਤੋਂ ਬਚਾਅ ਲਈ ਵਿਭਾਗ ਨੇ ਤਿਆਰੀ ਖਿੱਚ ਲਈ ਹੈ। ਪੁਲਸ ਵਲੋਂ ਅਯੁੱਧਿਆ ਦੀ ਹਰ ਨੁੱਕਰ ਅਤੇ ਕੋਨੇ 'ਤੇ ਤਾਇਨਾਤ ਡਰੋਨ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ।

 

ਇਹ ਵੀ ਪੜ੍ਹੋ :   5G ਯੂਜ਼ਰਜ਼ ਨੂੰ Airtel ਅਤੇ Jio ਦਾ ਵੱਡਾ ਝਟਕਾ, ਇਸ ਮਹੀਨੇ ਤੋਂ ਨਹੀਂ ਮਿਲੇਗਾ ਅਣਲਿਮਟਿਡ ਡਾਟਾ!

ਖੁਫ਼ੀਆਂ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀ ਅਜਿਹੇ ਸਾਧਨਾਂ ਦੀ ਵਰਤੋਂ ਕਰ ਸਕਦੇ ਹਨ, ਜਿਨ੍ਹਾਂ ਰਾਹੀਂ ਉਹ ਆਸਾਨੀ ਨਾਲ ਦਿੱਲੀ, ਅਯੁੱਧਿਆ ਜਾਂ ਆਸਪਾਸ ਦੇ ਇਲਾਕਿਆਂ 'ਚ ਦਾਖਲ ਹੋ ਸਕਣ। ਖੁਫੀਆ ਏਜੰਸੀਆਂ ਵੱਲੋਂ ਜਾਰੀ ਅਲਰਟ ਮੁਤਾਬਕ ਅੱਤਵਾਦੀ ਫਰਜ਼ੀ ਪਾਸ ਜਾਂ ਫਰਜ਼ੀ ਸਰਕਾਰੀ ਲੇਬਲਾਂ ਰਾਹੀਂ ਇਨ੍ਹਾਂ ਥਾਵਾਂ 'ਤੇ ਦਾਖਲ ਹੋਣ ਦੀ ਕੋਸ਼ਿਸ਼ ਕਰ ਸਕਦੇ ਹਨ। 

ਇਹ ਵੀ ਪੜ੍ਹੋ :   31 ਜਨਵਰੀ ਤੋਂ ਪਹਿਲਾਂ ਕਰੋ ਇਹ ਕੰਮ ਨਹੀਂ ਤਾਂ ਬਲੈਕਲਿਸਟ ਹੋ ਜਾਵੇਗਾ ਤੁਹਾਡਾ FASTags, ਜਾਣੋ ਜ਼ਰੂਰੀ ਨਿਯਮ

PunjabKesari

ਇਹ ਵੀ ਪੜ੍ਹੋ :     iOS ਦੀ ਵਰਤੋਂ ਕਰਦੇ ਹੋਏ WhatsApp 'ਤੇ ਬਣਾਓ ਆਪਣੇ ਖ਼ੁਦ ਦੇ Sticker, ਜਾਣੋ ਹੋਰ ਵੀ ਦਿਲਚਸਪ ਫੀਚਰ ਬਾਰੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News