ਸ਼੍ਰੀਨਗਰ ''ਚ ਪੁਲਸ ਸਟੇਸ਼ਨ ''ਤੇ ਅੱਤਵਾਦੀ ਹਮਲਾ, 2 ਪੁਲਸ ਕਰਮਚਾਰੀ ਜ਼ਖਮੀ
Sunday, Mar 11, 2018 - 10:10 AM (IST)

ਸ਼੍ਰੀਨਗਰ (ਮਜੀਦ)- ਸ਼੍ਰੀਨਗਰ ਦੇ ਲਾਲ ਚੌਕ ਨਾਲ ਲੱਗਦੇ ਤਰਾਲਖੋਡ ਇਲਾਕੇ ਵਿਚ ਦੇਰ ਰਾਤ ਅੱਤਵਾਦੀਆਂ ਨੇ ਪੁਲਸ ਸਟੇਸ਼ਨ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ 2 ਪੁਲਸ ਕਰਮਚਾਰੀ ਜ਼ਖਮੀ ਹੋ ਗਏ ਜਦਕਿ ਪਾਰਕ ਕੀਤੇ ਗਏ ਵਾਹਨ ਨੁਕਸਾਨੇ ਗਏ। ਅਧਿਕਾਰੀਆਂ ਨੇ ਕਿਹਾ ਕਿ ਗ੍ਰਨੇਡ ਸੁੱਟਣ ਤੋਂ ਬਾਅਦ ਅੱਤਵਾਦੀਆਂ ਨੇ ਪੁਲਸ ਸਟੇਸ਼ਨ 'ਤੇ ਗੋਲੀਬਾਰੀ ਵੀ ਕੀਤੀ।
ਓਧਰ ਪੁਲਸ ਮੁਲਾਜ਼ਮਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਅੱਤਵਾਦੀ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਏ। ਇਸੇ ਦੌਰਾਨ ਸੁਰੱਖਿਆ ਬਲਾਂ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਚਾਰੋਂ ਪਾਸਿਆਂ ਤੋਂ ਘੇਰ ਲਿਆ।