ਜੰਮੂ-ਕਸ਼ਮੀਰ : ਸ਼੍ਰੀਨਗਰ 'ਚ ਅੱਤਵਾਦੀ ਹਮਲਾ, 2 ਜਵਾਨ ਜ਼ਖਮੀ
Saturday, Oct 26, 2019 - 07:39 PM (IST)
ਨੈਸ਼ਨਲ ਡੈਸਕ— ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਸ਼ਨੀਵਾਰ ਦੇਰ ਸ਼ਾਮ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ਦੌਰਾਨ 2 ਜਵਾਨ ਜ਼ਖਮੀ ਹੋ ਗਏ ਹਨ। ਸੁਰੱਖਿਆ ਦਸਤਿਆਂ ਨੇ ਇਲਾਕੇ ਨੂੰ ਘੇਰ ਕੇ ਖੋਜ ਮੁਹਿੰਮ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਤੇ ਪੁਲਸ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ।