ਸ਼੍ਰੀਨਗਰ 'ਚ ਅੱਤਵਾਦੀ ਹਮਲਾ, ਨਮਾਜ਼ ਪੜ੍ਹ ਕੇ ਘਰ ਪਰਤ ਰਹੇ ਪੁਲਸ ਇੰਸਪੈਕਟਰ 'ਤੇ ਵਰ੍ਹਾਈਆਂ ਗੋਲੀਆਂ
Tuesday, Jun 22, 2021 - 10:26 PM (IST)
ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਜ਼ਿਲ੍ਹੇ ਦੇ ਬਾਹਰੀ ਇਲਾਕੇ ਬਾਗਾਤ ਕਨੀਪੋਰਾ ਵਿੱਚ ਮੰਗਲਵਾਰ ਦੀ ਰਾਤ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ। ਇਸ ਹਮਲੇ ਵਿੱਚ ਇੱਕ ਪੁਲਸ ਇੰਸਪੈਕਟਰ ਦੇ ਸ਼ਹੀਦ ਹੋ ਗਿਆ ਹੈ। ਪੁਲਸ ਇੰਸਪੈਕਟਰ ਕਾਊਂਟਰ ਇੰਟੈਲੀਜੈਂਸ ਕਸ਼ਮੀਰ ਵਿੱਚ ਤਾਇਨਾਤ ਸੀ। ਹਮਲੇ ਦੌਰਾਨ ਉਹ ਨਮਾਜ਼ ਪੜ੍ਹ ਕੇ ਘਰ ਪਰਤ ਰਿਹਾ ਸੀ।
ਇਹ ਵੀ ਪੜ੍ਹੋ- ਕਬਾਇਲੀ ਸਲਾਹਕਾਰ ਪ੍ਰੀਸ਼ਦ ਨੂੰ CM ਹੇਮੰਤ ਸੋਰੇਨ ਦੀ ਮਨਜ਼ੂਰੀ, ਜਾਣੋਂ ਕੀ ਹੈ TAC
ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਨੇ ਬਾਗਾਤ ਇਲਾਕੇ ਵਿੱਚ ਇੰਸਪੈਕਟਰ ਪਰਵੇਜ਼ ਅਹਿਮਦ ਡਾਰ 'ਤੇ ਹਮਲਾ ਕੀਤਾ। ਮਸਜਿਦ ਤੋਂ ਨਮਾਜ਼ ਪੜ੍ਹ ਕੇ ਘਰ ਪਰਤਦੇ ਸਮੇਂ ਅੱਤਵਾਦੀਆਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ। ਇਸ ਦੌਰਾਨ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਕੇ ਡਿੱਗ ਪਏ।
ਇਹ ਵੀ ਪੜ੍ਹੋ- 9 ਦੇਸ਼ਾਂ 'ਚ ਡੈਲਟਾ ਪਲੱਸ ਵੇਰੀਐਂਟ ਦਾ ਖੌਫ਼, ਭਾਰਤ 'ਚ 22 ਮਰੀਜ਼, ਸਿਹਤ ਮੰਤਰਾਲਾ ਦੀ ਤਿੰਨ ਸੂਬਿਆਂ ਨੂੰ ਚਿੱਠੀ
ਇਸ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਭੱਜ ਨਿਕਲੇ। ਇੰਸਪੈਕਟਰ ਨੂੰ ਤੱਤਕਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੇ ਤੱਤਕਾਲ ਬਾਅਦ ਸੁਰੱਖਿਆ ਬਲਾਂ ਦੇ ਚੋਟੀ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਨੇੜਲੇ ਇਲਾਕਿਆਂ ਨੂੰ ਘੇਰ ਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਇਸਦੇ ਨਾਲ ਹੀ ਨੇੜਲੇ ਘਰਾਂ ਅਤੇ ਦੁਕਾਨਾਂ ਵਿੱਚ ਲੱਗੇ ਸੀਸੀਟੀਵੀ ਦੇ ਫੁਟੇਜ ਵੀ ਖੰਗਾਲੇ ਜਾ ਰਹੇ ਹਨ ਤਾਂ ਕਿ ਅੱਤਵਾਦੀਆਂ ਦੀ ਸ਼ਿਨਾਖਤ ਕੀਤੀ ਜਾ ਸਕੇ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।