ਸ਼੍ਰੀਨਗਰ ਦੇ ਜ਼ੇਵਨ ’ਚ ਵੱਡਾ ਅੱਤਵਾਦੀ ਹਮਲਾ, 2 ਪੁਲਸ ਮੁਲਾਜ਼ਮ ਸ਼ਹੀਦ ਤੇ 12 ਜ਼ਖ਼ਮੀ

Monday, Dec 13, 2021 - 07:32 PM (IST)

ਸ਼੍ਰੀਨਗਰ ਦੇ ਜ਼ੇਵਨ ’ਚ ਵੱਡਾ ਅੱਤਵਾਦੀ ਹਮਲਾ, 2 ਪੁਲਸ ਮੁਲਾਜ਼ਮ ਸ਼ਹੀਦ ਤੇ 12 ਜ਼ਖ਼ਮੀ

ਨੈਸ਼ਨਲ ਡੈਸਕ—ਜੰਮੂ-ਕਸ਼ਮੀਰ ’ਚ ਸ਼੍ਰੀਨਗਰ ਦੇ ਜ਼ੇਵਨ ਇਲਾਕੇ ’ਚ ਸੋਮਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਪੁਲਸ ਦੀ ਬੱਸ ’ਤੇ ਹਮਲਾ ਕਰ ਦਿੱਤਾ। ਫਾਇਰਿੰਗ ਦੀ ਇਸ ਘਟਨਾ ’ਚ 2 ਪੁਲਸ ਮੁਲਾਜ਼ਮ ਸ਼ਹੀਦ ਹੋ ਗਏ ਤੇ 12 ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜੰਮੂ-ਕਸ਼ਮੀਰ ਦੀ 9ਵੀਂ ਬਟਾਲੀਅਨ ਆਰਮਡ ਪੁਲਸ ਦੀ ਬੱਸ ’ਤੇ ਇਹ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਦਾਅਵਾ, ਪੰਜਾਬ ’ਚ ਕੁਝ ਮਹੀਨਿਆਂ ਬਾਅਦ ਬਣਨ ਜਾ ਰਹੀ ਹੈ ਈਮਾਨਦਾਰ ਤੇ ਸਾਫ਼-ਸੁਥਰੀ ਸਰਕਾਰ

ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅੱਜ ਸ਼੍ਰੀਨਗਰ ਦੇ ਰੰਗਰੇਥ ਇਲਾਕੇ ’ਚ ਹੋਏ ਮੁਕਾਬਲੇ ’ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਦਰਅਸਲ, ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਸ਼੍ਰੀਨਗਰ ਦੇ ਰੰਗਰੇਥ ’ਚ ਅੱਤਵਾਦੀਆਂ ਦੀ ਮੌਜੂਦਗੀ ਦੇਖੀ ਗਈ ਹੈ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ, ਜਿਥੇ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰਿਆ ਦੇਖ ਕੇ ਸੁਰੱਖਿਆ ਬਲਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਜਵਾਬ ’ਚ ਅੱਤਵਾਦੀ ਮਾਰੇ ਗਏ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News