ਜੰਮੂ-ਕਸ਼ਮੀਰ ''ਚ ਬੱਸ ''ਤੇ ਅੱਤਵਾਦੀ ਹਮਲਾ ''ਕਾਇਰਤਾਪੂਰਨ ਕਾਰਵਾਈ'': ਰਾਸ਼ਟਰਪਤੀ ਮੁਰਮੂ
Monday, Jun 10, 2024 - 10:46 AM (IST)
ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਜੰਮੂ-ਕਸ਼ਮੀਰ ਵਿਚ ਤੀਰਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਐਤਵਾਰ ਨੂੰ ਹੋਏ ਅੱਤਵਾਦੀ ਹਮਲੇ ਨੂੰ 'ਕਾਇਰਤਾਪੂਰਨ ਕਾਰਵਾਈ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਐਤਵਾਰ ਸ਼ਾਮ ਨੂੰ ਉੱਤਰ ਪ੍ਰਦੇਸ਼ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਕਾਰਨ ਬੱਸ ਖੱਡ 'ਚ ਡਿੱਗ ਗਈ। ਇਸ ਘਟਨਾ 'ਚ 3 ਔਰਤਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- PM ਮੋਦੀ ਦੇ ਸਹੁੰ ਚੁੱਕ ਸਮਾਗਮ ਦੌਰਾਨ ਜੰਮੂ-ਕਸ਼ਮੀਰ 'ਚ ਹੋਇਆ ਵੱਡਾ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ
ਰਾਸ਼ਟਰਪਤੀ ਮੁਰਮੂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮੈਂ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਹੋਏ ਅੱਤਵਾਦੀ ਹਮਲੇ ਤੋਂ ਦੁਖੀ ਹਾਂ। ਇਹ 'ਕਾਇਰਤਾਪੂਰਨ ਕਾਰਵਾਈ' ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਪੂਰਾ ਦੇਸ਼ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ।
ਇਹ ਵੀ ਪੜ੍ਹੋ- ਤੀਜੀ ਵਾਰ ਲਗਾਤਾਰ PM ਬਣਨ ਦਾ ਖਿਤਾਬ ਮੋਦੀ ਦੇ ਨਾਂ, ਦੇਸ਼ ’ਚ ਨਹਿਰੂ ਤੋਂ ਬਾਅਦ ਬਣੇ ਦੂਜੇ ਅਜਿਹੇ ਨੇਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e