J&K: ਸਾਬਕਾ ਬੀਜੇਪੀ ਨੇਤਾ ਅਤੇ ਉਸ ਦੇ ਪਰਿਵਾਰ 'ਤੇ ਅੱਤਵਾਦੀ ਹਮਲਾ, ਤਿੰਨ ਦੀ ਮੌਤ

Wednesday, Jul 08, 2020 - 10:04 PM (IST)

J&K: ਸਾਬਕਾ ਬੀਜੇਪੀ ਨੇਤਾ ਅਤੇ ਉਸ ਦੇ ਪਰਿਵਾਰ 'ਤੇ ਅੱਤਵਾਦੀ ਹਮਲਾ, ਤਿੰਨ ਦੀ ਮੌਤ

ਸ਼੍ਰੀਨਗਰ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬਾਂਦੀਪੁਰਾ ਦੇ ਜ਼ਿਲ੍ਹਾ ਪ੍ਰਧਾਨ ਸ਼ੇਖ ਵਸੀਮ ਬਾਰੀ, ਉਨ੍ਹਾਂ ਦੇ ਪਿਤਾ ਬਸ਼ੀਰ ਅਹਿਮਦ ਅਤੇ ਭਰਾ ਉਮਰ ਬਾਰੀ ਨੂੰ ਬਾਂਦੀਪੁਰਾ ਜ਼ਿਲ੍ਹੇ ਦੇ ਮੁਸਲਿਮਾਬਾਦ ਇਲਾਕੇ 'ਚ ਘਰ ਦੇ ਬਾਹਰ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ। ਜਾਣਕਾਰੀ ਮੁਤਾਬਕ ਉਕਤ ਨੇਤਾ ਨੂੰ 8 ਸੁਰੱਖਿਆ ਕਰਮਚਾਰੀ ਮਿਲੇ ਹੋਏ ਸਨ ਪਰ ਘਟਨਾ ਦੇ ਸਮੇਂ ਕੋਈ ਵੀ ਸੁਰੱਖਿਆ ਕਰਮਚਾਰੀ ਉਨ੍ਹਾਂ ਦੇ ਨਾਲ ਮੌਜੂਦ ਨਹੀਂ ਸੀ। ਬਾਰੀ ਦਾ ਘਰ ਬਾਂਦੀਪੁਰਾ ਪੁਲਸ ਥਾਣੇ ਦੇ ਠੀਕ ਸਾਹਮਣੇ ਹੈ।  ਸੂਤਰਾਂ ਨੇ ਦੱਸਿਆ ਕਿ ਤਿੰਨਾਂ ਨੂੰ ਹਸਪਤਾਲ 'ਚ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਇਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਵਾਰਦਾਤ ਨੂੰ ਲੈ ਕੇ ਭਾਜਪਾ 'ਚ ਸੋਗ ਦੀ ਲਹਿਰ ਦੋੜ ਗਈ ਹੈ ਅਤੇ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।


author

Inder Prajapati

Content Editor

Related News