ਜੰਮੂ-ਕਸ਼ਮੀਰ ''ਚ ਅੱਤਵਾਦੀਆਂ ਨੇ ਫ਼ੌਜ ਦੇ ਕਾਫ਼ਲੇ ''ਤੇ ਕੀਤਾ ਹਮਲਾ, ਗੱਡੀਆਂ ''ਤੇ ਵਰ੍ਹਾਈਆਂ ਗੋਲ਼ੀਆਂ

01/13/2024 2:08:17 AM

ਜੰਮੂ (ਭਾਸ਼ਾ): ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਸ਼ੁੱਕਰਵਾਰ ਸ਼ਾਮ ਨੂੰ ਸ਼ੱਕੀ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ ਦੇ ਕਾਫਲੇ 'ਤੇ ਗੋਲ਼ੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਮਲੇ 'ਚ ਕੋਈ ਜਵਾਨ ਜ਼ਖਮੀ ਨਹੀਂ ਹੋਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਮਾਰੀਸ਼ੀਅਸ 'ਚ ਵੀ ਛੁੱਟੀ ਦਾ ਐਲਾਨ

ਫ਼ੌਜ ਦੀ ਵ੍ਹਾਈਟ ਨਾਈਟ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਹਾ ਸਾਡੇ ਜਵਾਨਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਭਾਰਤੀ ਫ਼ੌਜ ਅਤੇ ਜੇਕੇਪੀ (ਜੰਮੂ ਅਤੇ ਕਸ਼ਮੀਰ ਪੁਲਸ) ਦੁਆਰਾ ਇਕ ਸੰਯੁਕਤ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਵਾਹਨਾਂ 'ਤੇ ਹਮਲਾ ਕੀਤਾ ਗਿਆ ਸੀ ਉਹ ਸੁਰੱਖਿਆ ਕਰਮਚਾਰੀਆਂ ਨੂੰ ਕੈਂਪ ਵੱਲ ਵਾਪਸ ਲੈ ਜਾ ਰਹੇ ਸਨ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਗੋਲ਼ੀਬਾਰੀ 'ਚ ਕੋਈ ਜ਼ਖਮੀ ਨਹੀਂ ਹੋਇਆ ਅਤੇ ਕਮਾਂਡਿੰਗ ਅਫਸਰ ਦੇ ਨਾਲ-ਨਾਲ ਫੌਜ ਦੇ ਹੋਰ ਜਵਾਨ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਹ ਘਟਨਾ ਫ਼ੌਜ ਦੀ ਉੱਤਰੀ ਕਮਾਨ ਦੇ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਸੁਰੱਖਿਆ ਮੀਟਿੰਗ ਤੋਂ ਬਾਅਦ ਹੋਈ। ਬੈਠਕ 'ਚ ਖੇਤਰ 'ਚ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਨਵੇਂ ਸਾਲ ਲਈ ਅੱਤਵਾਦ ਵਿਰੋਧੀ ਮੁਹਿੰਮ ਦੀ ਯੋਜਨਾ ਤਿਆਰ ਕਰਨ 'ਤੇ ਚਰਚਾ ਹੋਈ। 

ਇਹ ਖ਼ਬਰ ਵੀ ਪੜ੍ਹੋ - ਇੰਗਲੈਂਡ ਖ਼ਿਲਾਫ਼ ਪਹਿਲੇ 2 ਟੈਸਟ ਮੈਚਾਂ ਲਈ ਭਾਰਤੀ ਟੀਮ ਦਾ ਐਲਾਨ, 4 ਸਪਿਨਰਾਂ ਤੇ 3 ਵਿਕਟਕੀਪਰਾਂ ਨੂੰ ਮਿਲੀ ਜਗ੍ਹਾ

ਪਿਛਲੇ ਮਹੀਨੇ ਵੀ ਹੋਇਆ ਸੀ ਅਜਿਹਾ ਹੀ ਹਮਲਾ

ਇਸੇ ਤਰ੍ਹਾਂ ਦਾ ਹਮਲਾ 21 ਦਸੰਬਰ ਨੂੰ ਪੁੰਛ ਦੇ ਡੇਰਾ ਕੀ ਗਲੀ ਇਲਾਕੇ ਦੇ ਧਤਿਆ ਮੋੜ 'ਤੇ ਫੌਜ ਦੇ ਵਾਹਨਾਂ 'ਤੇ ਹੋਇਆ ਸੀ। ਹਮਲੇ 'ਚ ਫ਼ੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ਵਿਚ ਸੁਰੱਖਿਆ ਕਰਮੀਆਂ ਅਤੇ ਨਾਗਰਿਕਾਂ 'ਤੇ ਅੱਤਵਾਦੀਆਂ ਵੱਲੋਂ ਨਿਸ਼ਾਨਾ ਬਣਾ ਕੇ ਹਮਲੇ ਕੀਤੇ ਗਏ। ਇਸ ਤੋਂ ਪਹਿਲਾਂ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿਚ ਸਥਿਤੀ ਸ਼ਾਂਤੀਪੂਰਨ ਸੀ। ਸਾਲ 2023 'ਚ ਰਾਜੌਰੀ ਅਤੇ ਪੁੰਛ 'ਚ ਅੱਤਵਾਦੀਆਂ ਦੇ ਚਾਰ ਹਮਲਿਆਂ 'ਚ 19 ਜਵਾਨ ਸ਼ਹੀਦ ਹੋਏ ਸਨ। ਸੁਰੱਖਿਆ ਬਲਾਂ ਨੇ ਪਿਛਲੇ ਸਾਲ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ-ਨਾਲ ਦੋਵਾਂ ਜ਼ਿਲ੍ਹਆਂ ਦੇ ਅੰਦਰਲੇ ਇਲਾਕਿਆਂ 'ਚ 30 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra