ਅਨੰਤਨਾਗ 'ਚ ਸੁਰੱਖਿਆ ਬਲਾਂ 'ਤੇ ਹੋਇਆ ਅੱਤਵਾਦੀ ਹਮਲਾ, ਫ਼ੌਜ ਨੇ ਘੇਰਿਆ ਇਲਾਕਾ

Friday, May 05, 2023 - 12:23 AM (IST)

ਅਨੰਤਨਾਗ 'ਚ ਸੁਰੱਖਿਆ ਬਲਾਂ 'ਤੇ ਹੋਇਆ ਅੱਤਵਾਦੀ ਹਮਲਾ, ਫ਼ੌਜ ਨੇ ਘੇਰਿਆ ਇਲਾਕਾ

ਸ਼੍ਰੀਨਗਰ (ਭਾਸ਼ਾ): ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਵੀਰਵਾਰ ਨੂੰ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਕੀਤੀ ਗਈ ਗੋਲ਼ੀਬਾਰੀ ਵਿਚ ਇਕ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਅੱਤਵਾਦੀਆਂ ਨੇ ਸ਼ਾਮ ਨੂੰ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਬਿਜਬੇਹਰਾ ਇਲਾਕੇ ਵਿਚ ਸੁਰੱਖਿਆ ਬਲਾਂ ਦੇ ਇਕ ਸਮੂਹ 'ਤੇ ਹਮਲਾ ਕੀਤਾ। 

ਇਹ ਖ਼ਬਰ ਵੀ ਪੜ੍ਹੋ - ਤਿਹਾੜ ਜੇਲ੍ਹ 'ਚ ਹੋਏ ਗੈਂਗਸਟਰ ਟਿੱਲੂ ਤਾਜਪੁਰੀਆ ਦੇ ਕਤਲ ਦੀ CCTV ਆਈ ਸਾਹਮਣੇ, ਜਾਣੋ ਕਿੰਝ ਹੋਈ ਵਾਰਦਾਤ

ਅਧਿਕਾਰੀਆਂ ਨੇ ਕਿਹਾ ਕਿ ਹਮਲੇ ਤੋਂ ਬਚਣ ਦੌਰਾਨ ਇਕ ਪੁਲਸ ਮੁਲਾਜ਼ਮ ਮਾਮੂਲੀ ਰੂਪ ਨਾਲ ਜ਼ਖ਼ਮੀ ਹੋ ਗਿਆ, ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਫੜਣ ਲਈ ਇਲਾਕੇ ਦੀ ਘੇਰਾਬੰਦੀ ਕਰ ਭਾਲ ਸ਼ੁਰੂ ਕਰ ਦਿੱਤੀ ਗਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News