ਜੰਮੂ ਕਸ਼ਮੀਰ : ਅਨੰਤਨਾਗ ''ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਗੋਲਾ-ਬਾਰੂਦ ਅਤੇ ਹਥਿਆਰ ਬਰਾਮਦ

Monday, Mar 13, 2023 - 01:55 PM (IST)

ਜੰਮੂ ਕਸ਼ਮੀਰ : ਅਨੰਤਨਾਗ ''ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਗੋਲਾ-ਬਾਰੂਦ ਅਤੇ ਹਥਿਆਰ ਬਰਾਮਦ

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਇਕ ਟਿਕਾਣੇ ਦਾ ਪਰਦਾਫਾਸ਼ ਕਰ ਕੇ ਉੱਥੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਗਏ ਹਨ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਬਿਜਬੇਹਰਾ ਦੇ ਰਾਖ ਮੋਮਿਨ ਦਾਂਗੀ ਇਲਾਕੇ 'ਚ ਐਤਵਾਰ ਰਾਤ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਇਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀ ਟਿਕਾਣੇ ਦਾ ਪਤਾ ਲੱਗਾ ਅਤੇ ਭਾਰੀ ਮਾਤਰਾ 'ਚ ਹਥਿਆਰ, ਗੋਲਾ-ਬਾਰੂਦ ਬਰਾਮਦ ਕੀਤੇ ਗਏ। ਬਰਾਮਦ ਸਮੱਗਰੀ 'ਚ 5 ਆਈ.ਈ.ਡੀ., ਪ੍ਰਮੋਗ੍ਰਾਮਡ ਟਾਈਮਰ ਡਿਵਾਈਸ (ਪੀ.ਟੀ.ਡੀ.) ਅਤੇ ਰੇਡੀਓ ਕੰਟਰੋਲ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਰ.ਸੀ.ਆਈ.ਈ.ਡੀ.), 6 ਡੇਟੋਨੇਟਰ, ਤਿੰਨ ਪਿਸਤੌਲ, 5 ਪਿਸਤੌਲ ਮੈਗਜ਼ੀਨ, 124 ਨਾਈਨ-ਐੱਮ.ਐੱਮ. ਰਾਊਂਡ, ਚਾਰ ਰਿਮੋਟ ਕੰਟਰੋਲ ਅਤੇ 13 ਬੈਟਰੀਆਂ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।


author

DIsha

Content Editor

Related News