ਜੰਮੂ ਕਸ਼ਮੀਰ : ਪੁੰਛ ''ਚ ਅੱਤਵਾਦੀਆਂ ਦੇ ਟਿਕਾਣੇ ਦਾ ਪਰਦਾਫਾਸ਼, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

05/09/2022 4:51:24 PM

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਜੰਗਲਾਤ ਖੇਤਰ 'ਚ ਸੋਮਵਾਰ ਨੂੰ ਤਲਾਸ਼ੀ ਮੁਹਿੰਮ ਦੌਰਾਨ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਅਤੇ ਹੋਰ ਸੁਰੱਖਿਆ ਫ਼ੋਰਸਾਂ ਨੇ ਸੰਯੁਕਤ ਰੂਪ ਨਾਲ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਨਾਲ ਜੰਮੂ ਖੇਤਰ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁੰਛ ਅਤੇ ਰਾਜੌਰੀ ਨੂੰ ਜੋੜਨ ਵਾਲੇ ਮੁਗਲ ਰੋਡ ਕੋਲ ਡੇਰਾ ਕੀ ਗਲੀ ਦੇ ਜੰਗਲਾਤ ਖੇਤਰ 'ਚ ਤਲਾਸ਼ ਮੁਹਿੰਮ ਚਲਾਈ।

ਉਨ੍ਹਾਂ ਕਿਹਾ ਕਿ ਇਲਾਕੇ 'ਚ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ ਦਲਾਂ ਨੂੰ ਪੁੰਛ ਅਤੇ ਰਾਜੌਰੀ ਦੋਹਾਂ ਪਾਸੇ ਭੇਜਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਭਾਰੀ ਮਾਤਰਾ 'ਚ ਗੋਲਾ-ਬਾਰੂਦ, ਖਾਣ-ਪੀਣ ਦੀ ਸਮੱਗਰੀ, ਬੂਟ, ਜ਼ੁਰਾਬਾਂ ਅਤੇ ਇਕ ਟਾਰਚ ਬਰਾਮਦ ਕੀਤੀ ਗਈ।


DIsha

Content Editor

Related News