ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਜੰਮੂ-ਕਸ਼ਮੀਰ ਪੁਲਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Monday, Nov 10, 2025 - 03:40 PM (IST)

ਅੱਤਵਾਦੀ ਮਾਡਿਊਲ ਦਾ ਪਰਦਾਫਾਸ਼: ਜੰਮੂ-ਕਸ਼ਮੀਰ ਪੁਲਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਸ਼੍ਰੀਨਗਰ : ਜੰਮੂ-ਕਸ਼ਮੀਰ ਪੁਲਸ ਨੇ ਜੈਸ਼-ਏ-ਮੁਹੰਮਦ ਅਤੇ ਅੰਸਾਰ ਗਜ਼ਵਤ-ਉਲ-ਹਿੰਦ (AGUS) ਸੰਗਠਨਾਂ ਦੇ ਇੱਕ ਅੰਤਰਰਾਜੀ ਅਤੇ ਅੰਤਰਰਾਸ਼ਟਰੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਦੋ ਡਾਕਟਰਾਂ ਸਮੇਤ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ। ਇਸ ਜਾਣਕਾਰੀ ਅਧਿਕਾਰੀਆਂ ਨੇ ਸੋਮਵਾਰ ਨੂੰ ਦਿੱਤੀ। ਫਰੀਦਾਬਾਦ ਅਤੇ ਜੰਮੂ-ਕਸ਼ਮੀਰ ਪੁਲਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਆਈਈਡੀ ਬਣਾਉਣ ਵਾਲੀ 2,900 ਕਿਲੋਗ੍ਰਾਮ ਸਮੱਗਰੀ ਤੋਂ ਇਲਾਵਾ ਹੋਰ ਹਥਿਆਰਾਂ ਅਤੇ ਗੋਲਾ-ਬਾਰੂਦ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਦੋ ਡਾਕਟਰ ਵੀ ਸ਼ਾਮਲ ਹਨ। 

ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ

ਉਨ੍ਹਾਂ ਤੋਂ ਪਹਿਲਾਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਇੱਕ ਡਾਕਟਰ ਫਰੀਦਾਬਾਦ ਦਾ ਰਹਿਣ ਵਾਲਾ ਹੈ। ਪੁਲਸ ਦੇ ਇੱਕ ਬੁਲਾਰੇ ਨੇ ਇੱਥੇ ਕਿਹਾ, "ਅੱਤਵਾਦ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ ਜੰਮੂ-ਕਸ਼ਮੀਰ ਪੁਲਸ ਨੇ ਇੱਕ ਅੰਤਰਰਾਜੀ ਅਤੇ ਅੰਤਰਰਾਸ਼ਟਰੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਹ ਮਾਡਿਊਲ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਅਤੇ ਏਜੀਯੂਐਚ ਨਾਲ ਜੁੜਿਆ ਹੋਇਆ ਸੀ। ਇਸ ਕਾਰਵਾਈ ਦੌਰਾਨ ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਵਿੱਚ ਤਾਲਮੇਲ ਵਾਲੇ ਛਾਪੇ ਮਾਰੇ ਗਏ, ਜਿਸ ਨਾਲ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਹੋਇਆ।" 

ਪੜ੍ਹੋ ਇਹ ਵੀ : ਵੱਡਾ ਝਟਕਾ: ਮਹਿੰਗਾ ਹੋਇਆ Gold-Silver, ਕੀਮਤਾਂ 'ਚ ਜ਼ਬਰਦਸਤ ਵਾਧਾ, ਜਾਣੋ ਨਵਾਂ ਰੇਟ

ਬੁਲਾਰੇ ਨੇ ਕਿਹਾ ਕਿ 19 ਅਕਤੂਬਰ ਨੂੰ ਸ਼ਹਿਰ ਦੇ ਬਨਪੋਰਾ ਨੌਗਾਮ ਖੇਤਰ ਵਿੱਚ ਵੱਖ-ਵੱਖ ਥਾਵਾਂ 'ਤੇ ਜੈਸ਼-ਏ-ਮੁਹੰਮਦ ਦੇ ਕਈ ਪੋਸਟਰ ਚਿਪਕਾਏ ਗਏ ਮਿਲੇ ਸਨ, ਜੋ ਪੁਲਸ ਅਤੇ ਸੁਰੱਖਿਆ ਬਲਾਂ ਨੂੰ ਡਰਾਉਂਦੇ ਅਤੇ ਧਮਕਾਉਂਦੇ ਸਨ। ਉਨ੍ਹਾਂ ਕਿਹਾ ਕਿ ਇਸ ਅਨੁਸਾਰ ਯੂਏਪੀਏ (ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ) ਐਕਟ, ਭਾਰਤੀ ਦੰਡ ਸੰਹਿਤਾ (ਆਈਪੀਸੀ), ਵਿਸਫੋਟਕ ਪਦਾਰਥ ਐਕਟ ਅਤੇ ਹਥਿਆਰ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪੁਲਸ ਸਟੇਸ਼ਨ ਨੌਗਾਮ ਵਿਖੇ ਮਾਮਲਾ ਦਰਜ ਕੀਤਾ ਗਿਆ ਅਤੇ ਜਾਂਚ ਸ਼ੁਰੂ ਕੀਤੀ ਗਈ। ਬੁਲਾਰੇ ਨੇ ਕਿਹਾ, "ਜਾਂਚ ਵਿੱਚ ਇੱਕ ਵ੍ਹਾਈਟ-ਕਾਲਰ ਅੱਤਵਾਦੀ ਨੈੱਟਵਰਕ ਦਾ ਖੁਲਾਸਾ ਹੋਇਆ ਹੈ, ਜਿਸ ਵਿੱਚ ਕੱਟੜਪੰਥੀ ਪੇਸ਼ੇਵਰ ਅਤੇ ਵਿਦਿਆਰਥੀ ਸ਼ਾਮਲ ਹਨ। ਉਹ ਪਾਕਿਸਤਾਨ ਅਤੇ ਹੋਰ ਦੇਸ਼ਾਂ ਤੋਂ ਕੰਮ ਕਰ ਰਹੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ।" 

ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!

ਉਨ੍ਹਾਂ ਕਿਹਾ ਕਿ ਇਹ ਸਮੂਹ ਆਪਣੀ ਵਿਚਾਰਧਾਰਾ ਦਾ ਪ੍ਰਚਾਰ ਕਰਨ, ਤਾਲਮੇਲ ਕਰਨ, ਫੰਡਾਂ ਦਾ ਲੈਣ-ਦੇਣ ਕਰਨ ਅਤੇ ਲੌਜਿਸਟਿਕਸ ਦਾ ਪ੍ਰਬੰਧ ਕਰਨ ਲਈ ਏਨਕ੍ਰਿਪਟਡ ਚੈਨਲਾਂ ਦੀ ਵਰਤੋਂ ਕਰ ਰਿਹਾ ਸੀ। ਜਾਂਚ ਦੌਰਾਨ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।  ਬੁਲਾਰੇ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸ੍ਰੀਨਗਰ ਦੇ ਨੌਗਾਮ ਵਾਸੀ ਆਰਿਫ਼ ਨਿਸਾਰ ਡਾਰ ਉਰਫ਼ ਸਾਹਿਲ, ਯਾਸੀਰ-ਉਲ-ਅਸ਼ਰਫ਼ ਅਤੇ ਮਕਸੂਦ ਅਹਿਮਦ ਡਾਰ ਉਰਫ਼ ਸ਼ਾਹਿਦ, ਸ਼ੋਪੀਆਂ ਦੇ ਵਾਸੀ ਮੌਲਵੀ ਇਰਫ਼ਾਨ ਅਹਿਮਦ (ਮਸਜਿਦ ਦਾ ਇਮਾਮ), ਗੰਦਰਬਲ ਦੇ ਵਾਕੁਰਾ ਇਲਾਕੇ ਦੇ ਵਾਸੀ ਜਮੀਰ ਅਹਿਮਦ ਅਹੰਗਰ ਉਰਫ਼ ਮੁਤਲਾਸ਼ਾ, ਪੁਲਵਾਮਾ ਦੇ ਕੋਇਲ ਦੇ ਵਾਸੀ ਡਾ. ਮੁਜ਼ਾਮਿਲ ਅਹਿਮਦ ਗਨੀ ਉਰਫ਼ ਮੁਸਾਇਬ ਅਤੇ ਕੁਲਗਾਮ ਦੇ ਵਾਸੀ ਡਾ. ਆਦਿਲ ਵਜੋਂ ਹੋਈ ਹੈ। ਡਾਕਟਰ ਮੁਜ਼ਮਿਲ ਅਹਿਮਦ ਗਨੀ ਤੋਂ ਲਗਭਗ 360 ਕਿਲੋਗ੍ਰਾਮ ਵਿਸਫੋਟਕ ਬਰਾਮਦ ਕੀਤੇ ਗਏ। ਵਿਸਫੋਟਕ ਅਮੋਨੀਅਮ ਨਾਈਟ੍ਰੇਟ ਹੋਣ ਦਾ ਸ਼ੱਕ ਹੈ।

ਪੜ੍ਹੋ ਇਹ ਵੀ : ਫੇਰਿਆਂ ਦੇ 2 ਘੰਟਿਆਂ ਮਗਰੋਂ ਟੁੱਟਿਆ ਵਿਆਹ, ਮੌਕੇ 'ਤੇ ਹੀ ਤਲਾਕ, ਅਜੀਬੋ-ਗਰੀਬ ਹੈ ਪੂਰਾ ਮਾਮਲਾ


author

rajwinder kaur

Content Editor

Related News