ਜੰਮੂ-ਕਸ਼ਮੀਰ: ਅਨੰਤਨਾਗ ’ਚ ਮੁਕਾਬਲਾ, ISJK ਨਾਲ ਜੁੜਿਆ ਇਕ ਅੱਤਵਾਦੀ ਢੇਰ

12/26/2021 10:57:58 AM

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਇਸਲਾਮਿਕ ਸਟੇਟ ਜੰਮੂ-ਕਸ਼ਮੀਰ (ਆਈ. ਐੱਸ. ਜੇ. ਕੇ.) ਦਾ ਇਕ ਅੱਤਵਾਦੀ ਮਾਰਿਆ ਗਿਆ। ਇਹ ਅੱਤਵਾਦੀ ਪੁਲਸ ਦੇ ਇਕ ਅਧਿਕਾਰੀ ਦੇ ਕਤਲ ਵਿਚ ਸ਼ਾਮਲ ਸੀ। ਪੁਲਸ ਨੇ ਐਤਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ। ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਸ਼੍ਰੀਗੁਫਵਾੜਾ ਇਲਾਕੇ ਦੇ ਕੇਕਲਾਂ ਵਿਚ ਸ਼ਨੀਵਾਰ ਰਾਤ ਮੁਕਾਬਲਾ ਸ਼ੁਰੂ ਹੋਇਆ। 

ਇਹ ਵੀ ਪੜ੍ਹੋ– ਜੰਮੂ-ਕਸ਼ਮੀਰ: ਸ਼ੋਪੀਆਂ ’ਚ ਮੁਕਾਬਲੇ ਦੌਰਾਨ ਸੁਰੱਖਿਆ ਦਸਤਿਆਂ ਨੇ ਦੋ ਅੱਤਵਾਦੀ ਕੀਤੇ ਢੇਰ

ਦੱਖਣੀ ਕਸ਼ਮੀਰ ਵਿਚ ਸ਼ਨੀਵਾਰ ਨੂੰ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਇਹ ਤੀਜਾ ਮੁਕਾਬਲਾ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸ਼ੋਪੀਆਂ ਅਤੇ ਪੁਲਵਾਮਾ ਵਿਚ ਹੋਏ ਮੁਕਾਬਲੇ ’ਚ 2-2 ਅੱਤਵਾਦੀ ਮਾਰੇ ਗਏ ਸਨ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਅਨੰਤਨਾਗ ਦੇ ਸ਼੍ਰੀਗੁਫਵਾੜਾ ਇਲਾਕੇ ਦੇ ਕੇਕਲਾਂ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ– ਪਾਕਿ ਜੇਲ੍ਹ ਤੋਂ 29 ਸਾਲ ਬਾਅਦ ਪਰਤੇ ਜੰਮੂ-ਕਸ਼ਮੀਰ ਦੇ ਸ਼ਖਸ ਦਾ ਗਰਮਜੋਸ਼ੀ ਨਾਲ ਸਵਾਗਤ

ਅਧਿਕਾਰੀਆਂ ਨੇ ਦੱਸਿਆ ਕਿ ਲੁੱਕੇ ਹੋਏ ਅੱਤਵਾਦੀਆਂ ਦੇ ਸੁਰੱਖਿਆ ਦਸਤਿਆਂ ’ਤੇ ਗੋਲੀਬਾਰੀ ਕਰਨ ’ਤੇ ਦਸਤਿਆਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਤਲਾਸ਼ੀ ਮੁਹਿੰਮ ਮੁਕਾਬਲੇ ਵਿਚ ਬਦਲ ਗਈ। ਅਧਿਕਾਰੀ ਨੇ ਕਿਹਾ ਕਿ ਮੁਕਾਬਲੇ ਵਿਚ ਰਾਤ ਦੇ ਸਮੇਂ ਇਕ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਦੇ ਆਈ. ਜੀ. ਪੀ. ਵਿਜੇ ਕੁਮਾਰ ਨੇ ਮਾਰੇ ਗਏ ਅੱਤਵਾਦੀ ਦੀ ਪਛਾਣ ਅਨੰਤਨਾਗ ਦੇ ਕਦੀਪੋਰਾ ਵਾਸੀ ਫਹੀਮ ਭੱਟ ਦੇ ਰੂਪ ਵਿਚ ਕੀਤੀ ਹੈ।  ਆਈ. ਜੀ. ਪੀ., ਕਸ਼ਮੀਰ ਨੇ ਇਕ ਟਵੀਟ ’ਚ ਕਿਹਾ ਕਿ ਉਹ ਹਾਲ ਹੀ ’ਚ ਅੱਤਵਾਦੀ ਸੰਗਠਨ ਆਈ. ਐੱਸ. ਜੇ. ਕੇ. ਵਿਚ ਸ਼ਾਮਲ ਹੋਇਆ ਸੀ ਅਤੇ ਏ. ਐੱਸ. ਆਈ. ਮੁਹੰਮਦ ਅਸ਼ਰਫ ਦੇ ਕਤਲ ਵਿਚ ਸ਼ਾਮਲ ਸੀ, ਜੋ ਪੀ. ਐੱਸ. ਬਿਜਬਹਿਰਾ ਵਿਚ ਤਾਇਨਾਤ ਸਨ। ਬੁੱਧਵਾਰ ਸ਼ਾਮ ਬਿਜਬਹਿਰਾ ਹਸਪਤਾਲ ਦੇ ਬਾਹਰ ਅੱਤਵਾਦੀਆਂ ਨੇ ਏ. ਐੱਸ. ਆਈ. ਅਸ਼ਰਫ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

ਇਹ ਵੀ ਪੜ੍ਹੋ– ਰਾਹੁਲ ਗਾਂਧੀ ਬੋਲੇ- ਮੋਦੀ ਸਰਕਾਰ ਨੇ ਬੂਸਟਰ ਡੋਜ਼ ਲਗਾਉਣ ਦਾ ਮੇਰਾ ਸੁਝਾਅ ਮੰਨਿਆ


Tanu

Content Editor

Related News