ਜੰਮੂ-ਕਸ਼ਮੀਰ ਦੇ ਬਡਗਾਮ ਸੁਰੱਖਿਆ ਦਸਤਿਆਂ ਨਾਲ ਮੁਕਾਬਲਾ, ਦੋ ਅੱਤਵਾਦੀ ਢੇਰ

Tuesday, Jan 17, 2023 - 11:53 AM (IST)

ਜੰਮੂ-ਕਸ਼ਮੀਰ ਦੇ ਬਡਗਾਮ ਸੁਰੱਖਿਆ ਦਸਤਿਆਂ ਨਾਲ ਮੁਕਾਬਲਾ, ਦੋ ਅੱਤਵਾਦੀ ਢੇਰ

ਬਡਗਾਮ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲੇ 'ਚ ਮੰਗਲਵਾਰ ਨੂੰ ਇਕ ਕੋਰਟ ਕੰਪਲੈਕਸ ਨੇੜੇ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਬੁਲਾਰੇ ਨੇ ਕਿਹਾ ਕਿ ਬਡਗਾਮ 'ਚੋਂ ਲੰਘਣ ਵਾਲੇ ਅੱਤਵਾਦੀਆਂ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਫੌਜ ਅਤੇ ਪੁਲਸ ਦੀ ਇਕ ਸਾਂਝੀ ਟੀਮ ਨੇ ਕੋਰਟ ਕੰਪਲੈਕਸ ਦੇ ਨੇੜੇ ਇਕ ਸ਼ੱਕੀ ਵਾਹਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ 'ਚ ਦੋ ਅੱਤਵਾਦੀ ਮਾਰੇ ਗਏ।

ਕਸ਼ਮੀਰ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਦੇ ਸਨ। ਇਨ੍ਹਾਂ ਦੀ ਪਛਾਣ ਪੁਲਵਾਮਾ ਜ਼ਿਲ੍ਹੇ ਦੇ ਅਰਬਾਜ਼ ਮੀਰ ਅਤੇ ਸ਼ਾਹਿਦ ਸ਼ੇਖ ਵਜੋਂ ਹੋਈ ਹੈ। ਕੁਮਾਰ ਨੇ ਕਿਹਾ ਕਿ ਦੋਵੇਂ ਅੱਤਵਾਦੀ ਪਿਛਲੇ ਹਫਤੇ ਨੇੜਲੇ ਮਾਗਮ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਫਰਾਰ ਹੋ ਗਏ ਸਨ। ਮਾਰੇ ਗਏ ਅੱਤਵਾਦੀਆਂ ਕੋਲੋਂ ਇੱਕ ਏਕੇ ਰਾਈਫਲ ਅਤੇ ਇਕ ਪਿਸਤੌਲ ਬਰਾਮਦ ਹੋਈ ਹੈ।
 


author

Tanu

Content Editor

Related News