ਜੰਮੂ-ਕਸ਼ਮੀਰ : ਪੁਲਵਾਮਾ ''ਚ ਮੁਕਾਬਲਾ, 2 ਅੱਤਵਾਦੀ ਢੇਰ

Saturday, May 18, 2019 - 11:05 AM (IST)

ਜੰਮੂ-ਕਸ਼ਮੀਰ : ਪੁਲਵਾਮਾ ''ਚ ਮੁਕਾਬਲਾ, 2 ਅੱਤਵਾਦੀ ਢੇਰ

ਸ਼੍ਰੀਨਗਰ (ਵਾਰਤਾ)— ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਸੁਰੱਖਿਆ ਫੋਰਸ ਨਾਲ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਅਧਿਕਾਰਤ ਸੂਤਰਾਂ ਮੁਤਾਬਕ ਪੁਲਵਾਮਾ ਜ਼ਿਲੇ ਦੇ ਅਵੰਤੀਪੋਰਾ ਦੇ ਪੰਜ਼ਗਾਮ 'ਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਜ਼ਿਲੇ ਦੀ ਘੇਰਾਬੰਦੀ ਕੀਤੀ।

PunjabKesari

ਰਾਸ਼ਟਰੀ ਰਾਈਫਲਜ਼, ਸੂਬਾ ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਵਲੋਂ ਸਾਂਝੇ ਰੂਪ ਨਾਲ ਤੜਕੇ ਮੁਹਿੰਮ ਸ਼ੁਰੂ ਕੀਤੀ ਗਈ ਸੀ। ਜਦੋਂ ਸੁਰੱਖਿਆ ਫੋਰਸ ਦੇ ਜਵਾਨ ਅੱਤਵਾਦੀਆਂ ਦੀ ਭਾਲ ਕਰ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਸ਼ਨਾਖਤ ਕਰਨ ਅਤੇ ਉਨ੍ਹਾਂ ਦੇ ਸੰਗਠਨ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦਰਮਿਆਨ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪੁਲਵਾਮਾ ਵਿਚ ਮੋਬਾਈਲ, ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।


author

Tanu

Content Editor

Related News