ਪੁਲਵਾਮਾ ’ਚ ਅੱਤਵਾਦੀ ਢੇਰ, ਗਾਂਦਰਬਲ ’ਚ ਫੌਜ ਦੇ ਬੰਕਰ ’ਤੇ ਸੁੱਟਿਆ ਗ੍ਰੇਨੇਡ
Tuesday, Feb 08, 2022 - 12:49 AM (IST)
ਸ਼੍ਰੀਨਗਰ (ਅਰੀਜ)– ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਅਵੰਤੀਪੁਰਾ ਦੇ ਨਾਂਬਲ ਇਲਾਕੇ ਵਿਚ ਸੁਰੱਖਿਆ ਫੋਰਸਾਂ ਨੇ ਮੁਕਾਬਲੇ ਵਿਚ ਇਕ ਅੱਤਵਾਦੀ ਢੇਰ ਕਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਫੌਜ ਦੀ 42 ਆਰ. ਆਰ., ਸੀ. ਆਰ. ਪੀ. ਐੱਫ. 130 ਬਟਾਲੀਅਨ ਅਤੇ ਜੰਮੂ-ਕਸ਼ਮੀਰ ਪੁਲਸ ਦੇ ਐੱਸ. ਓ. ਜੀ. ਦੀ ਸਾਂਝੀ ਟੀਮ ਨੇ ਨਾਂਬਲ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਉਥੇ ਲੁਕੇ ਅੱਤਵਾਦੀ ਨੇ ਸੁਰੱਖਿਆ ਫੋਰਸਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਫੋਰਸਾਂ ਦੀ ਜਵਾਬੀ ਕਾਰਵਾਈ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ।
ਇਹ ਖ਼ਬਰ ਪੜ੍ਹੋ- ਕ੍ਰਿਸਟੀਆਨੋ ਰੋਨਾਲਡੋ ਇੰਸਟਾਗ੍ਰਾਮ 'ਤੇ 400 Million ਫਾਲੋਅਰਸ ਹਾਸਲ ਕਰਨ ਵਾਲੇ ਪਹਿਲੇ ਸੈਲੀਬ੍ਰਿਟੀ ਬਣੇ
ਉਧਰ ਮੱਧ ਕਸ਼ਮੀਰ ਦੇ ਗਾਂਦਰਬਲ ਜ਼ਿਲੇ ਦੇ ਚਪਰਗੁੰਗ ਇਲਾਕੇ ਵਿਚ ਸੋਮਵਾਰ ਸ਼ਾਮ ਅੱਤਵਾਦੀਆਂ ਨੇ ਹਥਿਆਰਬੰਦ ਸੀਮਾ ਬਲ (ਐੱਸ. ਐੱਸ. ਬੀ.) ’ਤੇ ਗ੍ਰੇਨੇਡ ਸੁੱਟਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਅੱਤਵਾਦੀਆਂ ਨੇ ਐੱਸ. ਐੱਸ. ਬੀ. ਦੇ ਬੰਕਰ ’ਤੇ ਗ੍ਰੇਨੇਡ ਸੁੱਟਿਆ, ਜੋ ਸੜਕ ’ਤੇ ਫੱਟ ਗਿਆ। ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਜਾਂ ਮਾਰੇ ਜਾਣ ਦੀ ਕੋਈ ਸੂਚਨਾ ਨਹੀਂ ਹੈ। ਉਥੇ ਹੀ ਹਮਲੇ ਦੇ ਤੁਰੰਤ ਬਾਅਦ ਸੁਰੱਖਿਆ ਫੋਰਸਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਪੜ੍ਹੋ- ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਦਮਨ ਥਿੰਦ ਬਾਜਵਾ ਭਾਜਪਾ 'ਚ ਹੋਏ ਸ਼ਾਮਲ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।