ਗੁਰਪਤਵੰਤ ਪੰਨੂ ਨੇ ਮੰਗਿਆ ਪੁਲਸ ਵਾਲਿਆਂ ਦੇ ਰਿਸ਼ਤੇਦਾਰਾਂ ਦਾ ਵੇਰਵਾ, ਰੱਖਿਆ 1 ਲੱਖ ਰੁਪਏ ਦਾ ਇਨਾਮ
Wednesday, Sep 13, 2023 - 12:02 PM (IST)
ਨਵੀਂ ਦਿੱਲੀ (ਨਵੋਦਿਆ ਟਾਈਮਜ਼)– ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਐਲਾਨ ਕੀਤਾ ਹੈ ਕਿ ਜੋ ਕੋਈ ਵੀ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਵਿਚ ਤਾਇਨਾਤ ਪੁਲਸ ਅਧਿਕਾਰੀਆਂ ਦੇ ਇਟਲੀ, ਯੂ. ਕੇ., ਕੈਨੇਡਾ ਵਿਚ ਰਹਿਣ ਵਾਲੇ ਰਿਸ਼ਤੇਦਾਰਾਂ ਬਾਰੇ ਜਾਣਕਾਰੀ ਦੇਵੇਗਾ, ਉਸ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਪੰਨੂ ਦੇ ਇਸ ਐਲਾਨ ਨੂੰ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਉਹ ਐਕਟਿਵ ਹੋ ਗਿਆ ਹੈ। ਹੁਣੇ ਜਿਹੇ ਦਿੱਲੀ ਦੇ ਕਈ ਮੈਟਰੋ ਸਟੇਸ਼ਨਾਂ ’ਤੇ ਖਾਲਿਸਤਾਨ ਸਮਰਥਕ ਨਾਅਰੇ ਲਿਖਣ ਵਾਲੇ 2 ਮੁਲਜ਼ਮਾਂ ਨੂੰ ਜਦੋਂ ਸਪੈਸ਼ਲ ਸੈੱਲ ਨੇ ਪੰਜਾਬ ਤੋਂ ਗ੍ਰਿਫਤਾਰ ਕੀਤਾ ਤਾਂ ਪੰਨੂ ਨੇ ਦਿੱਲੀ ਪੁਲਸ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ।
ਇਹ ਵੀ ਪੜ੍ਹੋ: ਸਿੰਗਾਪੁਰ 'ਚ ਵੀ ਭਾਰਤੀਆਂ ਦਾ ਡੰਕਾ, ਥਰਮਨ ਸ਼ਨਮੁਗਾਰਤਨਮ ਭਲਕੇ ਚੁੱਕਣਗੇ 9ਵੇਂ ਰਾਸ਼ਟਰਪਤੀ ਵਜੋਂ ਸਹੁੰ
ਇੱਥੇ ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਸਰੀ 'ਚ ਖ਼ਾਲਿਸਤਾਨ ਰੈਫਰੈਂਡਮ ਰੱਦ ਹੋਣ ਮਗਰੋਂ ਪੰਨੂ ਲੋਹਾ-ਲਾਖਾ ਹੋਇਆ ਪਿਆ ਹੈ, ਜਿਸ ਮਗਰੋਂ ਉਸ ਨੇ ਦਿੱਲੀ ਨੂੰ ਖ਼ਾਲਿਸਤਾਨ ਬਣਾਉਣ ਦੀ ਗਿੱਦੜ ਧਮਕੀ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਖ਼ਾਲਿਸਤਾਨੀ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਨ ਵਾਲਿਆਂ ਕੋਲੋਂ ਬਦਲਾ ਲਿਆ ਜਾਵੇਗਾ। ਹਰ ਵਾਰ ਦੀ ਤਰ੍ਹਾਂ ਗਿੱਦੜ ਭਬਕੀ ਦਿੰਦਿਆਂ ਪੰਨੂ ਨੇ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਜੈਸ਼ੰਕਰ ਨੂੰ ਚੈਲੰਜ ਕੀਤਾ ਹੈ। ਉਸ ਨੇ ਕਿਹਾ ਕਿ 29 ਅਕਤੂਬਰ ਨੂੰ ਸਰੀ ਵਿਖੇ ਦੁਬਾਰਾ ਖ਼ਾਲਿਸਤਾਨ ਰੈਫਰੈਂਡਮ ਹੋ ਰਿਹਾ ਹੈ। ਜਿੱਥੇ ਨਿੱਝਰ ਦਾ ਕਤਲ ਹੋਇਆ ਹੈ, ਉੱਥੇ ਆਜ਼ਾਦੀ ਦੀ ਜੰਗ ਮੁੜ ਸ਼ੁਰੂ ਹੋਵੇਗੀ। ਦੱਸਣਯੋਗ ਹੈ ਕਿ ਗੁਰਪਤਵੰਤ ਸਿੰਘ ਪਨੂੰ ਨੂੰ ਝਟਕੇ 'ਤੇ ਝਟਕਾ ਲੱਗ ਰਿਹਾ ਹੈ। ਪਹਿਲਾਂ ਕੈਨੇਡਾ ਦੇ ਸਕੂਲ 'ਚ ਖ਼ਾਲਿਸਤਾਨ ਰੈਫਰੈਂਡਮ ਰੱਦ ਹੋਇਆ ਅਤੇ ਹੁਣ ਸਰੀ 'ਚ ਵੀ ਇਹ ਬੁਰੀ ਤਰ੍ਹਾਂ ਫੇਲ੍ਹ ਹੋ ਗਿਆ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ 2 ਪੰਜਾਬੀਆਂ ਨੂੰ ਅਦਾਲਤ ਨੇ ਸੁਣਾਈ ਸਜ਼ਾ, 2019 'ਚ ਕੀਤਾ ਸੀ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।