ਭਾਜਪਾ ’ਚ ਸ਼ਾਮਲ ਹੋਏ ਤਰਨਜੀਤ ਸਿੰਘ ਸੰਧੂ ਨੂੰ ਅੱਤਵਾਦੀ ਪੰਨੂ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

Thursday, Mar 21, 2024 - 09:32 AM (IST)

ਭਾਜਪਾ ’ਚ ਸ਼ਾਮਲ ਹੋਏ ਤਰਨਜੀਤ ਸਿੰਘ ਸੰਧੂ ਨੂੰ ਅੱਤਵਾਦੀ ਪੰਨੂ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ (ਇੰਟ.)– ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਪਿਛਲੇ ਦਿਨੀਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਹੁਣ ਉਨ੍ਹਾਂ ਨੂੰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਨੌਜਵਾਨ 'ਤੇ ਹਮਲਾ, ਨਕਾਬਪੋਸ਼ ਲੁਟੇਰਿਆਂ ਨੇ ਕਾਰ ਖੋਹਣ ਦੀ ਕੀਤੀ ਕੋਸ਼ਿਸ਼

ਪੰਨੂ ਨੇ ਇਕ ਵੀਡੀਓ ਜਾਰੀ ਕਰ ਕੇ ਸੰਧੂ ਨੂੰ ਨਿੱਝਰ ਦਾ ਕਾਤਲ ਦੱਸਦਿਆਂ ਇਹ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਕਿ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਵਿਚ ਤਰਨਜੀਤ ਸੰਧੂ ਦਾ ਹੱਥ ਸੀ। ਕੈਨੇਡਾ ਵਿਚ ਉਸ ਦੇ ਨਾਲ ਮਿਲ ਕੇ ਹਾਈ ਕਮਿਸ਼ਨ ਦੇ ਅਧਿਕਾਰੀ ਸੰਜੇ ਵਰਮਾ ਨੇ ਨਿੱਝਰ ਦਾ ਕਤਲ ਕਰਵਾਇਆ। ਪੰਨੂ ਨੇ ਕਿਹਾ ਹੈ ਕਿ ਮੇਰੀ ਸੰਸਥਾ ਐਲਾਨ ਕਰਦੀ ਹੈ ਕਿ ਜੇ ਕੋਈ ਸੰਧੂ ਤੋਂ ਨਿੱਝਰ ਦੇ ਕਤਲ ਬਾਰੇ ਸਵਾਲ ਕਰਦਾ ਹੈ ਤਾਂ ਉਸ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਸੰਧੂ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਇਸ ਤੋਂ ਵੀ ਵੱਡਾ ਇਨਾਮ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: US 'ਚ ਗੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਹੋਵੇਗੀ ਜੇਲ੍ਹ, ਗ੍ਰਿਫ਼ਤਾਰੀ ਵਾਲੇ ਕਾਨੂੰਨ 'ਤੇ ਲੱਗੀ ਰੋਕ

ਵੀਡੀਓ ਪੰਜਾਬ ਪੁਲਸ ਤੱਕ ਵੀ ਪਹੁੰਚ ਗਈ ਹੈ। ਇਸ ਦੇ ਆਧਾਰ ’ਤੇ ਉਨ੍ਹਾਂ ਦੀ ਸੁਰੱਖਿਆ ਵੀ ਵਧਾਈ ਜਾ ਰਹੀ ਹੈ। ਇਹ ਵੀਡੀਓ ਕਿਸੇ ਅਣਪਛਾਤੇ ਯੂ-ਟਿਊਬ ਚੈਨਲ ਤੋਂ ਅਪਲੋਡ ਕੀਤੀ ਗਈ ਹੈ, ਜੋ ਕਿ ਰਾਤ ਨੂੰ ਹੀ ਬਣਾਈ ਗਈ ਹੈ।

ਇਹ ਵੀ ਪੜ੍ਹੋ: ਗਲੋਬਲ ਵਾਰਮਿੰਗ ਦੀ ‘ਲਕਸ਼ਮਣ ਰੇਖਾ’ ਨੇੜੇ ਖਿਸਕੀ ਧਰਤੀ, ਸੰਯੁਕਤ ਰਾਸ਼ਟਰ ਨੇ ਜਾਰੀ ਕੀਤਾ ਰੈੱਡ ਅਲਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News