ਧਾਰਾ 370 ਦੇ ਰੱਦ ਹੋਣ ਦੇ ਇਕ ਸਾਲ ਪੂਰਾ ਹੋਣ 'ਤੇ ਹਮਲੇ ਦੀ ਯੋਜਨਾ ਬਣਾ ਰਹੇ ਅੱਤਵਾਦੀ
Friday, Jul 24, 2020 - 02:13 AM (IST)
ਸ਼੍ਰੀਨਗਰ (ਅਰੀਜ਼) : ਸੁਰੱਖਿਆ ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਅੱਤਵਾਦੀ ਜੰਮੂ ਅਤੇ ਕਸ਼ਮੀਰ ਦੀ ਧਾਰਾ 370 ਦੇ ਰੱਦ ਹੋਣ ਦੇ ਇਕ ਸਾਲ ਪੂਰਾ ਹੋਣ 'ਤੇ ਹਮਲੇ ਦੀ ਯੋਜਨਾ ਬਣਾ ਰਹੇ ਹਨ। ਦੱਸ ਦਈਏ ਕਿ 5 ਅਗਸਤ 2019 ਨੂੰ ਕੇਂਦਰ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਦੀ ਧਾਰਾ 370 ਨੂੰ ਰੱਦ ਕਰ ਦਿੱਤਾ ਸੀ।
ਸੂਤਰਾਂ ਮੁਤਾਬਕ ਪਾਕਿਸਤਾਨੀ ਫੌਜ ਅਤੇ ਆਈ.ਐਸ.ਆਈ. ਦੀ ਮਦਦ ਨਾਲ ਅੱਤਵਾਦੀ ਕਸ਼ਮੀਰ ਘਾਟੀ ਵਿਚ ਫਿਦਾਇਨ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਹਨ। ਲਸ਼ਕਰ-ਏ-ਤੋਇਬਾ, ਜੈਸ਼-ਏ-ਮੁਹੰਮਦ ਅਤੇ ਹਿਜ਼ਬ-ਅਲ-ਮੁਜਾਹਿਦੀਨ ਦੇ ਅੱਤਵਾਦੀਆਂ ਨੇ ਪਾਕਿਸਤਾਨ ਪ੍ਰਸ਼ਾਸਿਤ ਕਸ਼ਮੀਰ ਅਤੇ ਪਾਕਿਸਤਾਨ ਦੇ ਕੁੱਝ ਹਿੱਸਿਆਂ 'ਚ ਇਕ ਸੰਯੁਕਤ ਬੈਠਕ ਕੀਤੀ ਅਤੇ ਹਮਲੇ ਦੀ ਯੋਜਨਾ ਬਣਾਈ ਇਸ ਦੌਰਾਨ ਇਕ ਅੱਤਵਾਦੀਆਂ ਦਾ ਸਮੂਹ ਘੁਸਪੈਠ ਕਰਨ 'ਚ ਸਫਲ ਰਿਹਾ। ਇਨ੍ਹਾਂ ਅੱਤਵਾਦੀਆਂ ਨੂੰ 5 ਅਗਸਤ ਦੇ ਨੇੜੇ-ਤੇੜੇ ਪੁਲਵਾਮਾ ਵਰਗਾ ਹਮਲਾ ਕਰਨ ਲਈ ਕਿਹਾ ਗਿਆ ਹੈ।