ਕ੍ਰਿਕਟ ਖੇਡ ਰਹੇ ਪੁਲਸ ਇੰਸਪੈਕਟਰ ਨੂੰ ਅੱਤਵਾਦੀਆਂ ਨੇ ਮਾਰੀ ਗੋਲੀ, ਇਲਾਜ ਦੌਰਾਨ ਤੋੜਿਆ ਦਮ
Monday, Oct 30, 2023 - 03:17 PM (IST)
ਜੰਮੂ (ਸੰਜੀਵ)- ਸ਼੍ਰੀਨਗਰ ਦੀ ਈਦਗਾਹ ਮਸਜਿਦ ਦੇ ਮੈਦਾਨ ’ਚ ਸਥਾਨਕ ਨੌਜਵਾਨਾਂ ਨਾਲ ਕ੍ਰਿਕਟ ਖੇਡ ਰਹੇ ਜੰਮੂ-ਕਸ਼ਮੀਰ ਪੁਲਸ ਦੇ ਇੰਸਪੈਕਟਰ ਮਸਰੂਰ ਅਹਿਮਦ ਵਾਨੀ ਨੂੰ ਅੱਤਵਾਦੀਆਂ ਨੇ ਗੋਲੀਆਂ ਮਾਰ ਦਿੱਤੀਆਂ। ਮਸਰੂਰ ਅਹਿਮਦ ਨੂੰ ਜ਼ਖਮੀ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਅਤੇ ਸੀ. ਆਰ. ਪੀ. ਐੱਫ. ਨੇ ਅੱਤਵਾਦੀਆਂ ਦੀ ਭਾਲ ’ਚ ਤਲਾਸ਼ੀ ਮੁਹਿੰਮ ਚਲਾਈ ਹੋਈ ਹੈ।
ਜ਼ਿਲ੍ਹਾ ਪੁਲਸ ਲਾਈਨ ਸ਼੍ਰੀਨਗਰ ’ਚ ਤਾਇਨਾਤ ਇੰਸਪੈਕਟਰ ਮਸਰੂਰ ਅਹਿਮਦ ਵਾਨੀ ਜੋ ਕਿ ਸ਼੍ਰੀਨਗਰ ਦੇ ਈਦਗਾਹ ਇਲਾਕੇ ਦਾ ਹੀ ਰਹਿਣ ਵਾਲਾ ਸੀ, ਐਤਵਾਰ ਨੂੰ ਸਥਾਨਕ ਨੌਜਵਾਨਾਂ ਨਾਲ ਕ੍ਰਿਕਟ ਖੇਡ ਰਿਹਾ ਸੀ। ਅੱਤਵਾਦੀਆਂ ਨੇ ਘਾਤ ਲਾ ਕੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਕਈ ਗੋਲੀਆਂ ਮਾਰੀਆਂ। ਹਮਲਾ ਕਰਨ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ। ਪੁਲਸ ਇੰਸਪੈਕਟਰ ’ਤੇ ਅੱਤਵਾਦੀ ਹਮਲੇ ਤੋਂ ਬਾਅਦ ਈਦਗਾਹ ਇਲਾਕੇ ’ਚ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8