ਬੀਜੇਪੀ ਪ੍ਰਦੇਸ਼ ਪ੍ਰਧਾਨ ਰਵਿੰਦਰ ਰੈਨਾ ਨੂੰ ਅੱਤਵਾਦੀ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

Sunday, Apr 25, 2021 - 03:59 AM (IST)

ਜੰਮੂ - ਭਾਜਪਾ ਦੀ ਜੰਮੂ ਅਤੇ ਕਸ਼ਮੀਰ ਇਕਾਈ ਦੇ ਪ੍ਰਧਾਨ ਰਵਿੰਦਰ ਰੈਨਾ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਲਸ਼ਕਰ-ਏ-ਤਇਬਾ ਨਾਲ ਜੁੜੇ ਇੱਕ ਪਾਕਿਸਤਾਨੀ ਅੱਤਵਾਦੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਰੈਨਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਸਲਾ ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਪੁਲਿਸ ਦਿਲਬਾਗ ਸਿੰਘ ਦੇ ਸਾਹਮਣੇ ਵੀ ਚੁੱਕਿਆ ਹੈ, ਜਿਨ੍ਹਾਂ ਨੇ ਪੂਰੇ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ- 'ਆਕਸੀਜਨ ਮੈਨ' ਬਣਿਆ ਇਹ SHO, ਹੁਣ ਤੱਕ 150 ਲੋਕਾਂ ਦੀ ਬਚਾਈ ਜਾਨ

ਹਾਲਾਂਕਿ, ਪੁਲਸ ਨੇ ਰੈਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਦੇ ਸੰਬੰਧ ਵਿੱਚ ਕੋਈ ਅਧਿਕਾਰਿਕ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਭਾਜਪਾ ਨੇਤਾ ਨੇ ਦਾਅਵਾ ਕੀਤਾ ਕਿ ਸ਼ਨੀਵਾਰ ਸ਼ਾਮ ਕਰੀਬ 5:30 ਵਜੇ ਉਨ੍ਹਾਂ ਨੂੰ ਪਾਕਿਸਤਾਨੀ ਮੋਬਾਇਲ ਨੰਬਰ ਤੋਂ ਫੋਨ ਆਇਆ ਅਤੇ ਫੋਨ ਕਰਣ ਵਾਲੇ ਨੇ ਖੁਦ ਨੂੰ ਲਸ਼ਕਰ ਦਾ ਕਮਾਂਡਰ ਦੱਸਿਆ।

ਧਮਕੀਆਂ ਨਾਲ ਡਰਨ ਵਾਲਾ ਨਹੀਂ ਹਾਂ: ਰੈਨਾ
ਰੈਨਾ ਨੇ ਕਿਹਾ ਕਿ ਫੋਨ ਕਰਣ ਵਾਲੇ ਨੇ ਉਨ੍ਹਾਂ ਨੂੰ ਵਟਸਐਪ 'ਤੇ ਇੱਕ ਵੀਡੀਓ ਸੁਨੇਹਾ ਭੇਜ ਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਆਜ਼ਾਦ ਕਰਾਉਣ ਅਤੇ ਉੱਥੇ ਮੰਦਰ ਬਣਾਉਣ ਵਰਗੇ ਬਿਆਨ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਭਾਜਪਾ ਨੇਤਾ ਨੇ ਪੀਟੀਆਈ-ਭਾਸ਼ਾ ਨੂੰ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਨਾਲ ਡਰਨ ਵਾਲੇ ਨਹੀਂ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News