ਅਨੰਤਨਾਗ 'ਚ ਸੁਰੱਖਿਆ ਫੋਰਸ ਨੇ ਮੁਕਾਬਲੇ ਦੌਰਾਨ 2 ਅੱਤਵਾਦੀ ਕੀਤੇ ਢੇਰ
Tuesday, Jan 09, 2018 - 12:54 PM (IST)

ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਕੋਕਰਨਾਗ ਦੇ ਲਾਰਨੂ ਇਲਾਕੇ 'ਚ ਅੱਤਵਾਦੀਆਂ ਦੇ ਲੁੱਕੇ ਹੋਣ ਦੇ ਸ਼ੱਕ ਦੇ ਆਧਾਰ 'ਤੇਸਰਚ ਅਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਅੱਤਵਾਦੀਆਂ ਨੇ ਪੁਲਸ ਨੌਜਵਾਨਾਂ 'ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ 'ਚ ਫੌਜ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਖ਼ਬਰ ਲਿਖੇ ਜਾਣ ਤੱਕ ਗੋਲੀਬਾਰੀ ਜਾਰੀ ਸੀ। ਮ੍ਰਿਤਕ ਅੱਤਵਾਦੀਆਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਸੂਤਰਾਂ ਮੁਤਾਬਕ 3 ਤੋਂ 4 ਅੱਤਵਾਦੀਆਂ ਦੇ ਜੰਗਲ 'ਚ ਲੁੱਕੇ ਹੋਣ ਦੀ ਖ਼ਬਰ ਹੈ। ਪਿਛਲੇ ਕੁਝ ਦਿਨਾਂ 'ਚ ਘਾਟੀ 'ਚ ਗਤੀਵਿਧੀਆਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ।
ਉਸ ਤੋਂ ਪਹਿਲਾਂ ਸੋਮਵਾਰ ਨੂੰ ਬੜਗਾਮ 'ਚ ਪੁਲਸ ਪਾਰਟੀ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ। ਹਮਲੇ 'ਚ ਸੁਰੱਖਿਆ ਫੋਰਸ ਨੇ ਹਮਲਾਵਰਾਂ ਨੂੰ ਕਰਾਰਾ ਜਵਾਬ ਦਿੰਦੇ ਹੋਏ ਇਕ ਅੱਤਵਾਦੀ ਨੂੰ ਢੇਰ ਕੀਤਾ ਸੀ। ਉਹ ਉੱਤਰੀ ਕਸ਼ਮੀਰ ਦੇ ਸੋਪੋਰ ਕਸਬੇ 'ਚ ਬੀਤਾ ਸ਼ਨੀਵਾਰ ਨੂੰ ਅੱਤਵਾਦੀਆਂ ਨੂੰ ਲਗਾਏ ਗਏ ਇਕ ਆਈ.ਈ.ਡੀ. 'ਚ ਹੋਏ ਵਿਸਫੋਟ 'ਚ ਗਸ਼ਤ ਕਰ ਰਹੇ ਚਾਰ ਪੁਲਸ ਕਰਮੀ ਸ਼ਹੀਦ ਹੋ ਗਏ ਸਨ।