ਜੰਮੂ ਕਸ਼ਮੀਰ ’ਚ ਲੋਕਾਂ ਨੂੰ ਚੁਣ-ਚੁਣ ਕੇ ਨਿਸ਼ਾਨਾ ਬਣਾ ਰਹੇ ਹਨ ਅੱਤਵਾਦੀ : ਮੋਹਨ ਭਾਗਵਤ

10/15/2021 10:44:56 AM

ਨਾਗਪੁਰ- ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐੱਸ.ਐੱਸ.) ਮੁਖੀ ਮੋਹਨ ਭਾਗਵਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ ’ਚ ਡਰ ਦਾ ਮਾਹੌਲ ਬਣਾਉਣ ਲਈ ਅੱਤਵਾਦੀ ਲੋਕਾਂ ਨੂੰ ਚੁਣ-ਚੁਣ ਕੇ ਨਿਸ਼ਾਨਾ ਬਣਾ ਰਹੇ ਹਨ। ਨਾਗਪੁਰ ਦੇ ਰੇਸ਼ਮਬਾਗ ਮੈਦਾਨ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਭਾਗਵਤ ਨੇ ਕਿਹਾ ਕਿ ਸਰਹੱਦਾਂ ’ਤੇ ਫ਼ੌਜ ਤਿਆਰੀਆਂ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਬਿਟਕੁਆਇਨ ਅਤੇ ਓ.ਟੀ.ਟੀ. ਪਲੇਟਫਾਰਮ ’ਤੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਸਰਕਾਰ ਨੂੰ ਇਨ੍ਹਾਂ ਨੂੰ ਨਿਯਮਿਤ ਕਰਨ ਦੀ ਕੋਸ਼ਿਸ਼ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਪੁੰਛ ਜ਼ਿਲ੍ਹੇ ’ਚ ਅੱਤਵਾਦੀਆਂ ਨਾਲ ਮੁਕਾਬਲੇ ’ਚ 2 ਫ਼ੌਜ ਕਰਮੀ ਸ਼ਹੀਦ

ਉਨ੍ਹਾਂ ਕਿਹਾ,‘‘ਜੰਮੂ ਕਸ਼ਮੀਰ ’ਚ ਡਰ ਪੈਦਾ ਕਰਨ ਦੇ ਇਰਾਦੇ ਨਾਲ ਅੱਤਵਾਦੀ ਲੋਕਾਂ ਨੂੰ ਚੁਣ-ਚੁਣ ਕੇ ਨਿਸ਼ਾਨਾ ਬਣਾ ਰਹੇ ਹਨ।’’ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਇਲਾਕੇ ’ਚ ਡੇਰਾ ਕੀ ਗਲੀ (ਡੀ.ਕੇ.ਜੀ.) ’ਚ 12 ਅਕਤੂਬਰ ਨੂੰ ਮੁਕਾਬਲੇ ’ਚ ਇਕ ਜੂਨੀਅਰ ਕਮੀਸ਼ੰਡ ਅਧਿਕਾਰੀ (ਜੇ.ਸੀ.ਓ.) ਸਮੇਤ 5 ਕਰਮੀ ਸ਼ਹੀਦ ਹੋ ਗਏ ਸਨ। ਰਾਜੌਰੀ ਜ਼ਿਲ੍ਹੇ ਦੇ ਥਾਣਾ ਮੰਡੀ ਇਲਾਕੇ ’ਚ 19 ਅਗਸਤ ਨੂੰ ਅੱਤਵਾਦੀਆਂ ਨਾਲ ਮੁਕਾਬਲੇ ’ਚ ਫ਼ੌਜ ਦਾ ਇਕ ਜੇ.ਸੀ.ਓ. ਸ਼ਹੀਦ ਹੋ ਗਿਆ ਸੀ। ਭਾਗਵਤ ਨੇ ਕਿਹਾ ਕਿ ਸਮਾਜਿਕ ਚੇਤਨਾ ਹਾਲੇ ਵੀ ਜਾਤੀ ਆਧਾਰਤ ਭਾਵਨਾਵਾਂ ਤੋਂ ਪ੍ਰਭਾਵਿਤ ਹੈ ਅਤੇ ਆਰ.ਐੱਸ.ਐੱਸ. ਇਸ ਦੇ ਹੱਲ ਲਈ ਕੰਮ ਕਰ ਰਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News