ਕੁਲਗਾਮ ''ਚ ਅੱਤਵਾਦੀਆਂ ਨੇ ਕੀਤਾ ਹਮਲਾ, ਪੁਲਸ ਕਰਮਚਾਰੀ ਸ਼ਹੀਦ

10/14/2017 7:08:42 PM

ਕੁਲਗਾਮ—ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਸ਼ਨੀਵਾਰ ਨੂੰ ਅੱਤਵਾਦੀ ਹਮਲੇ 'ਚ ਇਕ ਪੁਲਸ ਕਰਮਚਾਰੀ ਸ਼ਹੀਦ ਹੋ ਗਿਆ ਅਤੇ 2 ਹੋਰ ਜ਼ਖਮੀ ਹੋ ਗਏ।  ਸੂਤਰਾਂ ਮੁਤਾਬਕ ਅੱਤਵਾਦੀਆਂ ਨੇ ਸ਼ਨੀਵਾਰ ਸ਼ਾਮ ਕੁਲਗਾਮ 'ਚ ਨੰਦੀਮਾਰਗ 'ਤੇ ਇਕ ਪੁਲਸ ਦਲ 'ਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ 'ਚ 3 ਪੁਲਸਕਰਮੀ ਜ਼ਖਮੀ ਹੋ ਗਏ। ਜ਼ਖਮੀ ਪੁਲਸ ਕਰਮਚਾਰੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿਥੇ ਖੁਰਸ਼ੀਦ ਅਹਿਮਦ ਨਾਂ ਦੇ ਪੁਲਸ ਕਰਮਚਾਰੀ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਅੱਤਵਾਦੀ ਹਮਲਾ ਕਰ ਕੇ ਫਰਾਰ ਹੋ ਗਏ ਸਨ। ਜਿਸ ਤੋਂ ਬਾਅਦ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।


Related News