ਮਣੀਪੁਰ ਦੇ ਜਿਰੀਬਾਮ ਪਿੰਡ ''ਤੇ ਅੱਤਵਾਦੀਆਂ ਨੇ ਕੀਤਾ ਹਮਲਾ, ਮੁੜ ਭੜਕੀ ਹਿੰਸਾ

Saturday, Oct 19, 2024 - 10:37 AM (IST)

ਇੰਫਾਲ : ਮਨੀਪੁਰ ਵਿੱਚ ਜਰੀਬਾਮ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਅੱਤਵਾਦੀਆਂ ਵਲੋਂ ਹਮਲਾ ਕੀਤੇ ਜਾਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਸ਼ਨੀਵਾਰ ਨੂੰ ਫਿਰ ਹਿੰਸਾ ਭੜਕ ਗਈ। ਇਸ ਹਮਲੇ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਸਵੇਰੇ 5 ਵਜੇ ਦੇ ਕਰੀਬ ਬੋਰੋਬੇਕਰਾ ਪੁਲਸ ਸਟੇਸ਼ਨ ਦੇ ਅਧੀਨ ਇੱਕ ਪਿੰਡ ਨੂੰ ਆਧੁਨਿਕ ਹਥਿਆਰਾਂ ਨਾਲ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਇਸ ਹਮਲੇ ਦੌਰਾਨ ਬੰਬ ਧਮਾਕੇ ਵੀ ਕੀਤੇ ਹਨ।

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਉਨ੍ਹਾਂ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਸ ਬਲ (ਸੀਆਰਪੀਐੱਫ) ਅਤੇ ਪੁਲਸ ਕਰਮਚਾਰੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ। ਅਧਿਕਾਰੀ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਵਾਧੂ ਸੁਰੱਖਿਆ ਬਲ ਭੇਜੇ ਜਾ ਰਹੇ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਿੰਸਾ ਦੁਬਾਰਾ ਸ਼ੁਰੂ ਹੋਣ 'ਤੇ ਸੁਰੱਖਿਆ ਬਲ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾ ਰਹੇ ਹਨ। ਬੋਰੋਬੇਕਰਾ, ਜਿਰੀਬਾਮ ਸ਼ਹਿਰ ਤੋਂ ਲਗਭਗ 30 ਕਿਲੋਮੀਟਰ ਦੂਰ ਸੰਘਣੇ ਜੰਗਲਾਂ ਨਾਲ ਘਿਰਿਆ ਹੋਇਆ ਹੈ ਅਤੇ ਪਹਾੜੀ ਖੇਤਰ ਹੈ। ਪਿਛਲੇ ਸਾਲ ਮਈ 'ਚ ਸੂਬੇ 'ਚ ਜਾਤੀ ਹਿੰਸਾ ਭੜਕਣ ਤੋਂ ਬਾਅਦ ਇਲਾਕੇ 'ਚ ਅਜਿਹੇ ਕਈ ਹਮਲੇ ਹੋ ਚੁੱਕੇ ਹਨ। ਇਹ ਹਿੰਸਾ ਰਾਜ ਵਿੱਚ ਚੱਲ ਰਹੇ ਸੰਘਰਸ਼ ਦਾ ਸ਼ਾਂਤੀਪੂਰਨ ਹੱਲ ਲੱਭਣ ਲਈ ਸੰਘਰਸ਼ ਕਰ ਰਹੇ ਮੀਤੀ ਅਤੇ ਕੁਕੀ ਭਾਈਚਾਰਿਆਂ ਦੇ ਵਿਧਾਇਕਾਂ ਵਿਚਕਾਰ ਨਵੀਂ ਦਿੱਲੀ ਵਿੱਚ ਗੱਲਬਾਤ ਤੋਂ ਕੁਝ ਦਿਨ ਬਾਅਦ ਹੋਈ ਹੈ।

ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News