ਮਣੀਪੁਰ ''ਚ ਸ਼ੱਕੀ ਅੱਤਵਾਦੀਆਂ ਨੇ ਚਲਾਈਆਂ ਅਨ੍ਹੇਵਾਹ ਗੋਲੀਆਂ, ਔਰਤ ਦੀ ਮੌਤ, 4 ਜ਼ਖ਼ਮੀ
Sunday, Sep 01, 2024 - 06:53 PM (IST)
ਇੰਫਾਲ (ਭਾਸ਼ਾ) - ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ 'ਚ ਐਤਵਾਰ ਨੂੰ ਸ਼ੱਕੀ ਅੱਤਵਾਦੀਆਂ ਦੇ ਹਮਲੇ 'ਚ ਇਕ ਔਰਤ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਦੇ ਅਨੁਸਾਰ ਅੱਤਵਾਦੀਆਂ ਨੇ ਪਹਾੜੀ ਦੇ ਉੱਪਰਲੇ ਹਿੱਸੇ ਤੋਂ ਕੋਟਰੁਕ ਅਤੇ ਗੁਆਂਢੀ ਕਡਾਂਗਬੰਦ ਦੀ ਘਾਟੀ ਦੇ ਹੇਠਲੇ ਖੇਤਰਾਂ ਵੱਲ ਅੰਨ੍ਹੇਵਾਹ ਗੋਲੀਬਾਰੀ ਕਰਦੇ ਹੋਏ ਬੰਬ ਮਾਰ ਕੇ ਹਮਲੇ ਕੀਤੇ। ਪੁਲਸ ਨੇ ਦੱਸਿਆ ਕਿ ਹਮਲੇ 'ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦੀ ਅੱਠ ਸਾਲਾ ਬੇਟੀ ਅਤੇ ਇਕ ਪੁਲਸ ਅਧਿਕਾਰੀ ਸਮੇਤ ਚਾਰ ਹੋਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ - ਲੁੱਟ ਦੀ ਕੋਸ਼ਿਸ਼ 'ਚ ਨੌਜਵਾਨ ਦਾ ਸ਼ਰੇਆਮ ਚਾਕੂ ਮਾਰ ਕਰ 'ਤਾ ਕਤਲ, ਫੈਲੀ ਸਨਸਨੀ
ਪੁਲਸ ਨੇ ਦੱਸਿਆ ਕਿ ਪਿੰਡ 'ਤੇ ਅਚਾਨਕ ਹੋਏ ਹਮਲੇ ਨਾਲ ਲੋਕਾਂ 'ਚ ਦਹਿਸ਼ਤ ਫੈਲ ਗਈ, ਜਿਸ ਕਾਰਨ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਸਮੇਤ ਬਹੁਤ ਸਾਰੇ ਲੋਕ ਸੁਰੱਖਿਅਤ ਥਾਵਾਂ 'ਤੇ ਭੱਜਣ ਲਈ ਮਜਬੂਰ ਹੋ ਗਏ। ਮ੍ਰਿਤਕ ਔਰਤ ਦੀ ਪਛਾਣ ਨਗਾਂਗਬਮ ਸੁਰਬਾਲਾ ਦੇਵੀ (31) ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰੀਜਨਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਰਿਮਸ) ਲਿਜਾਇਆ ਗਿਆ ਹੈ। ਸੁਰਬਾਲਾ ਦੀ ਬੇਟੀ ਅਤੇ ਪੁਲਸ ਅਧਿਕਾਰੀ ਐੱਨ. ਰਾਬਰਟ (30) ਨੂੰ ਰਿਮਸ ਵਿੱਚ ਭਰਤੀ ਕਰਵਾਇਆ ਗਿਆ ਹੈ, ਜਦੋਂ ਕਿ ਦੋ ਹੋਰ ਰਾਜ ਮੈਡੀਸਿਟੀ ਵਿੱਚ ਇਲਾਜ ਅਧੀਨ ਹਨ। ਗੋਲੀਬਾਰੀ ਅਤੇ ਬੰਬ ਧਮਾਕੇ ਦੇ ਸਮੇਂ ਪੀੜਤ ਆਪਣੇ ਘਰਾਂ 'ਤੇ ਸਨ। ਪੁਲਿਸ ਨੇ ਕਿਹਾ ਕਿ ਸਥਿਤੀ ਨੂੰ ਸਥਿਰ ਕਰਨ ਲਈ ਰਾਜ ਅਤੇ ਕੇਂਦਰੀ ਇਕਾਈਆਂ ਸਮੇਤ ਸੁਰੱਖਿਆ ਬਲਾਂ ਨੂੰ ਖੇਤਰ ਵਿੱਚ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8