ਜੰਮੂ-ਕਸ਼ਮੀਰ ''ਚ ਟੂਰਿਸਟ ਕੈਂਪ ''ਤੇ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ, ਪਤੀ-ਪਤਨੀ ਜ਼ਖਮੀ
Sunday, May 19, 2024 - 12:12 AM (IST)
ਸ਼੍ਰੀਨਗਰ — ਦੱਖਣੀ ਕਸ਼ਮੀਰ ਦੇ ਪਹਿਲਗਾਮ ਨੇੜੇ ਇਕ ਖੁੱਲ੍ਹੇ ਸੈਲਾਨੀ ਕੈਂਪ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਨਾਲ ਰਾਜਸਥਾਨ ਦਾ ਇਕ ਜੋੜਾ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਟੂਰਿਸਟ ਰਿਜ਼ੋਰਟ ਦੇ ਯਨਾਰ ਵਿਖੇ ਸ਼ਨੀਵਾਰ ਦੇਰ ਰਾਤ ਵਾਪਰੀ।
ਇਹ ਵੀ ਪੜ੍ਹੋ- ਗੜ੍ਹਸ਼ੰਕਰ ਤੋਂ ਨਿਮਿਸ਼ਾ ਮਹਿਤਾ ਨੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਦੀ ਮੌਜੂਦਗੀ ’ਚ ਕੀਤੀ ਘਰ ਵਾਪਸੀ
ਕਸ਼ਮੀਰ ਜ਼ੋਨ ਪੁਲਿਸ 'ਐਕਸ' 'ਤੇ ਪੋਸਟ ਕਰ ਕਿਹਾ, “ਅੱਤਵਾਦੀਆਂ ਨੇ ਯਨਾਰ, ਅਨੰਤਨਾਗ ਵਿੱਚ ਗੋਲੀਬਾਰੀ ਕੀਤੀ, ਜਿਸ ਵਿੱਚ ਜੈਪੁਰ ਦੀ ਰਹਿਣ ਵਾਲੀ ਇੱਕ ਔਰਤ ਫਰਾਹ ਅਤੇ ਉਸਦਾ ਪਤੀ ਤਬਰੇਜ਼ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।” ਪੁਲਸ ਨੇ ਦੱਸਿਆ ਕਿ ਜ਼ਖਮੀ ਜੋੜੇ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e