ਕਠੂਆ ''ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ''ਚ ਅੱਤਵਾਦੀ ਢੇਰ

Sunday, Sep 29, 2024 - 04:32 PM (IST)

ਕਠੂਆ ''ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ''ਚ ਅੱਤਵਾਦੀ ਢੇਰ

ਜੰਮੂ (ਯੂ. ਐੱਨ. ਆਈ.) : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੀ ਬਿਲਾਵਰ ਤਹਿਸੀਲ 'ਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਬੁਲਾਰੇ ਨੇ ਦੱਸਿਆ ਕਿ ਬਿਲਾਵਰ ਦੇ ਕੋਗ (ਮੰਡਲੀ) ਪਿੰਡ 'ਚ ਸੁਰੱਖਿਆ ਬਲਾਂ ਨਾਲ ਚੱਲ ਰਹੇ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਜੰਮੂ-ਕਸ਼ਮੀਰ ਪੁਲਸ ਦੇ ਹੈੱਡ ਕਾਂਸਟੇਬਲ ਬਸ਼ੀਰ ਅਹਿਮਦ ਸ਼ਹੀਦ ਹੋ ਗਏ ਸਨ। 

ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੇ ਅੱਤਵਾਦੀ 'ਤੇ ਗੋਲੀਬਾਰੀ ਕੀਤੀ ਅਤੇ ਗੋਲੀਬਾਰੀ ਦੌਰਾਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਦੂਜੇ ਜ਼ਖ਼ਮੀ ਪੁਲਸ ਮੁਲਾਜ਼ਮਾਂ ਸੁਖਬੀਰ, ਡਿਪਟੀ ਸੁਪਰਡੈਂਟ (ਡਿਪਟੀ ਐੱਸਪੀ) ਆਪਰੇਸ਼ਨ ਅਤੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਨਿਆਜ਼ ਅਹਿਮਦ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੰਮੂ ਖੇਤਰ ਦੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਸ ਆਨੰਦ ਜੈਨ ਅਤੇ ਜੰਮੂ ਖੇਤਰ ਦੇ ਡਿਪਟੀ ਇੰਸਪੈਕਟਰ ਜਨਰਲ ਸ਼ਿਵ ਸ਼ਰਮਾ ਮੌਕੇ 'ਤੇ ਮੌਜੂਦ ਹਨ ਅਤੇ ਆਪਰੇਸ਼ਨ ਦੀ ਨਿਗਰਾਨੀ ਕਰ ਰਹੇ ਹਨ। ਬੁਲਾਰੇ ਨੇ ਦੱਸਿਆ ਕਿ ਦੂਜੇ ਅੱਤਵਾਦੀ ਦੀ ਭਾਲ ਲਈ ਮੁਹਿੰਮ ਜਾਰੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News