ਸ਼੍ਰੀਨਗਰ ''ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ''ਚ ਅੱਤਵਾਦੀ ਢੇਰ
Tuesday, Dec 03, 2024 - 09:51 AM (IST)
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਕਸ਼ਮੀਰ ਜ਼ੋਨ ਪੁਲਸ ਮੁਤਾਬਕ, ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਸੁਰੱਖਿਆ ਬਲਾਂ ਦੀਆਂ ਸਾਂਝੀਆਂ ਟੀਮਾਂ ਨੇ ਦਾਚੀਗਾਮ ਦੇ ਜੰਗਲ ਦੇ ਉੱਪਰਲੇ ਹਿੱਸੇ ਵਿਚ ਸੀਏਐੱਸਓ ਦੀ ਸ਼ੁਰੂਆਤ ਕੀਤੀ। ਸੰਪਰਕ ਸਥਾਪਿਤ ਹੋ ਗਿਆ ਹੈ ਅਤੇ ਆਪਰੇਸ਼ਨ ਚੱਲ ਰਿਹਾ ਹੈ।
ਜਦੋਂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਟਿਕਾਣੇ ਨੂੰ ਕੀਤਾ ਤਬਾਹ
ਪਿਛਲੇ ਮਹੀਨੇ ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨੇ ਕੇਲਰ ਫੋਰੈਸਟ ਖੇਤਰ ਵਿਚ ਅੱਤਵਾਦੀਆਂ ਦੇ ਇਕ ਗੁਪਤ ਟਿਕਾਣੇ ਦਾ ਪਤਾ ਲਗਾਇਆ ਅਤੇ ਉਸ ਨੂੰ ਨਸ਼ਟ ਕਰ ਦਿੱਤਾ। ਇਹ ਕਾਰਵਾਈ ਇਕ ਵਿਸ਼ੇਸ਼ ਖੁਫੀਆ ਸੂਚਨਾ ਦੇ ਆਧਾਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਕੀਤੀ ਗਈ।
ਰਿਪੋਰਟ ਮੁਤਾਬਕ, ਸੁਰੱਖਿਆ ਬਲਾਂ ਨੇ ਆਪਰੇਸ਼ਨ ਦੌਰਾਨ ਜੰਗਲ ਦੇ ਅੰਦਰ ਇਕ ਗੁਪਤ ਟਿਕਾਣੇ ਦਾ ਪਤਾ ਲਗਾਇਆ, ਜਿੱਥੋਂ ਕੁਝ ਭਾਂਡੇ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਬਰਾਮਦ ਕੀਤੀਆਂ ਗਈਆਂ। ਹਾਲਾਂਕਿ ਇਸ ਤੋਂ ਪਹਿਲਾਂ ਹੀ ਅੱਤਵਾਦੀ ਉੱਥੋਂ ਭੱਜਣ ਵਿਚ ਕਾਮਯਾਬ ਹੋ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8